ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਹੁਣ ਗੈਂਗਸਟਰਾਂ ਦੇ ਨਿਸ਼ਾਨੇ ‘ਤੇ

Rajneet Kaur
2 Min Read

ਚੰਡੀਗੜ੍ਹ: ਪੰਜਾਬੀ ਫਿਲਮ ਤੇ ਮਿਊਜ਼ਿਕ ਇੰਡਸਟਰੀ ਹੁਣ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹੈ। ਪੰਜਾਬ ‘ਚ ਵੀਆਈਪੀ ਲੋਕਾਂ ਤੇ ਪੰਜਾਬੀ ਗਾਇਕਾਂ ਨੂੰ ਲਗਾਤਾਰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ।  ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਬੱਬੂ ਮਾਨ ਦੀ ਜਾਨ ਨੂੰ ਖਤਰਾ ਹੈ। ਪੁਲਿਸ ਨੂੰ ਬੰਬੀਹਾ ਗੈਂਗ ਵੱਲੋਂ ਹਮਲੇ ਦੀ ਸਾਜ਼ਿਸ਼ ਰਚਨ ਦਾ ਸ਼ੱਕ ਹੈ।

ਇੰਟੈਲੀਜੈਂਸ ਜ਼ਰੀਏ ਪੰਜਾਬ ਪੁਲਿਸ ਨੂੰ ਬੱਬੂ ਮਾਨ ਸਬੰਧੀ ਕੁਝ ਇਨਪੁੱਟਸ ਮਿਲੇ ਹਨ। ਜਿਸ ਤਹਿਤ ਪੰਜਾਬ ਪੁਲਿਸ ਵੱਲੋਂ ਬੱਬੂ ਮਾਨ ਦੀ ਮੁਹਾਲੀ ਸਥਿਤ ਰਿਹਾਇਸ਼ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੱਬੂ ਮਾਨ ਦਾ ਪ੍ਰਸ਼ੰਸਕ ਬਣ ਕੇ ਕੋਈ ਉਨ੍ਹਾਂ ਨੂੰ ਨਿਸ਼ਾਨਾ ਬਣਾ ਸਕਦਾ ਹੈ। ਮੁਹਾਲੀ ਪੁਲਿਸ ਦੇ ਅਧਿਕਾਰੀ ਜਾਇਜ਼ਾ ਲੈਣ ਉਨ੍ਹਾਂ ਦੇ ਘਰ ਪਹੁੰਚੇ ।

ਆਏ ਦਿਨ ਗੈਂਗਸਟਰ ਕਿਸੇ ਨਾ ਕਿਸ ਨੂੰ ਨਿਸ਼ਾਨਾ ਬਣਾ ਰਹੇ ਹਨ। ਦੱਸ ਦੇਈਏ ਕਿ ਹਾਲ ਹੀ ‘ਚ ਹਿੰਦੂ ਨੇਤਾ ਸੁਧੀਰ ਸੂਰੀ ਦਾ ਅੰਮ੍ਰਿਤਸਰ ‘ਚ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ, ਜਦਕਿ ਡੇਰਾ ਪ੍ਰੇਮੀ ਪ੍ਰਦੀਪ ਦਾ ਕੋਟਕਪੂਰਾ ‘ਚ ਕਤਲ ਕਰ ਦਿੱਤਾ ਗਿਆ ਸੀ।ਉਥੇ ਹੀ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਗੈਂਗਸਟਰਾਂ ਦਾ ਖੌਫ ਵੀ ਪੰਜਾਬ ਵਿੱਚ ਕਾਫੀ ਵੱਧ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment