ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਉਹ ਇਸ ਹਾਦਸੇ ਵਿੱਚ ਵਾਲ-ਵਾਲ ਬਚ ਗਏ ਹਨ। ਉਨ੍ਹਾਂ ਨੂੰ ਕੋਈ ਗੰਭੀਰ ਸੱਟਾਂ ਨਹੀਂ ਲੱਗੀਆਂ ਹਨ। ਪਰ ਉਨ੍ਹਾਂ ਦੇ ਸੁਰੱਖਿਆ ਗਾਰਡ ਨੂੰ ਬੁਰੀ ਤਰ੍ਹਾਂ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਪੀਪਲੀ ਫਲਾਈਓਵਰ ਨੇੜੇ ਵਾਪਰਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਹਰਭਜਨ ਮਾਨ ਦਿੱਲੀ ਵਿੱਚ ਸ਼ੋਅ ਖਤਮ ਕਰਕੇ ਚੰਡੀਗੜ੍ਹ ਵਾਪਿਸ ਆ ਰਹੇ ਸਨ। ਇਸ ਦੌਰਾਨ ਕੁਰੂਕਸ਼ੇਤਰ ਵਿੱਚ ਪੀਪਲੀ ਫਲਾਈਓਵਰ ਨੇੜੇ ਉਨ੍ਹਾਂ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ। ਜਿਸ ਵਿੱਚ ਉਨ੍ਹਾਂ ਦਾ ਸੁਰੱਖਿਆ ਗਾਰਡ ਜ਼ਖਮੀ ਹੋ ਗਿਆ ਹੈ। ਹਾਦਸੇ ਦੌਰਾਨ ਹਰਭਜਨ ਮਾਨ, ਉਨ੍ਹਾਂ ਦਾ ਮੈਨੇਜਰ, ਗਾਰਡ ਅਤੇ ਡਰਾਈਵਰ ਸਮੇਤ 4 ਲੋਕ ਮੌਜੂਦ ਸਨ। ਹਾਦਸੇ ਤੋਂ ਬਾਅਦ ਹਰਭਜਨ ਮਾਨ ਦੁਬਾਰਾ ਚੰਡੀਗੜ੍ਹ ਲਈ ਰਵਾਨਾ ਹੋ ਗਏ। ਹਾਲਾਂਕਿ, ਇਸ ਮਾਮਲੇ ‘ਤੇ ਹਰਭਜਨ ਮਾਨ ਜਾਂ ਉਨ੍ਹਾਂ ਦੀ ਟੀਮ ਵੱਲੋਂ ਹੁਣ ਤੱਕ ਕੋਈ ਅਧਿਕਾਰਿਤ ਬਿਆਨ ਨਹੀਂ ਆਇਆ ਹੈ। ਹਾਦਸੇ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਪੰਜਾਬੀ ਸੰਗੀਤ ਇੰਡਸਟਰੀ ਦੇ ਲੋਕ ਹੈਰਾਨ ਹਨ।