ਮਸ਼ਹੂਰ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੂੰ ਹੋਇਆ ਕੋਰੋਨਾ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਵਿੱਚ ਕੋਰੋਨਾ ਨੂੰ ਲੈ ਕੇ ਸਥਿਤੀ ਦਿਨ-ਬ-ਦਿਨ ਵਿਗੜਦੀ ਜਾ ਰਹੀ ਹੈ। ਆਏ ਦਿਨ ਵੱਡੀ ਗਿਣਤੀ ‘ਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸ ‘ਚ ਹੀ ਹੁਣ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਵੀ ਕੋਰੋਨਾ ਦੀ ਚਪੇਟ ‘ਚ ਆ ਗਏ ਹਨ। ਉਨ੍ਹਾਂ ਦੀ ਕੋਰੋਨ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਜਿਸ ਤੋਂ ਬਾਅਦ ਪੰਜਾਬੀ ਮਿਉਜ਼ਿਕ ਇੰਡਸਟਰੀ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।

ਸੂਬੇ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਦੱਸ ਦਈਏ ਕਿ ਆਏ ਦਿਨ ਫਿਲਮੀ ਸਿਤਾਰੇ ਵੱਡੀ ਗਿਣਤੀ ‘ਚ ਕੋਰੋਨਾ ਦੀ ਚਪੇਟ ‘ਚ ਆ ਰਹੇ ਹਨ।  ਦੱਸਣਯੋਗ ਹੈ ਕਿ ਕੁਲਵਿੰਦਰ ਬਿੱਲਾ ਮਿਊਜ਼ਿਕ ਇੰਡਸਟਰੀ ਦੇ ਇੱਕ ਮਸ਼ਹੂਰ ਗਾਇਕ ਹਨ। ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ।

Share this Article
Leave a comment