ਮਸ਼ਹੂਰ ਰੈਪਰ ਬਾਦਸ਼ਾਹ ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਮੁੰਬਈ ਪੁਲਿਸ ਨੇ ਪੁੱਛਗਿੱਛ ਲਈ ਭੇਜਿਆ ਸੰਮਨ

TeamGlobalPunjab
2 Min Read

ਮੁੰਬਈ : ਮਸ਼ਹੂਰ ਰੈਪਰ ਬਾਦਸ਼ਾਹ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਦਰਅਸਲ ਮੁੰਬਈ ਪੁਲਿਸ ਨੇ ਰੈਪਰ ਬਾਦਸ਼ਾਹ ਨੂੰ ਫਰਜੀ ਸੋਸ਼ਲ ਮੀਡੀਆ ਫਾਲੋਅਰਸ ਮਾਮਲੇ ‘ਚ ਆਪਣਾ ਬਿਆਨ ਦਰਜ ਕਰਵਾਉਣ ਅਪਰਾਧ ਸ਼ਾਖਾ ‘ਚ ਪੇਸ਼ ਹੋਣ ਲਈ ਕਿਹਾ ਹੈ। ਹਾਲਾਂਕਿ ਮੁੰਬਈ ਪੁਲਿਸ ਨੇ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਉਨ੍ਹਾਂ ਨੂੰ ਕਿਉਂ ਬੁਲਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬਾਦਸ਼ਾਹ ਤੋਂ ਫਰਜੀ ਸੋਸ਼ਲ ਮੀਡੀਆ ਫਾਲੋਅਰਸ ਮਾਮਲੇ ਨੂੰ ਲੈ ਕੇ ਪੁੱਛਗਿੱਛ ਹੋ ਸਕਦੀ ਹੈ।

ਮੁੰਬਈ ਪੁਲਿਸ ਇਸ ਮਾਮਲੇ ‘ਚ 20 ਤੋਂ ਜ਼ਿਆਦਾ ਸਿਤਾਰਿਆਂ ਦੇ ਬਿਆਨ ਦਰਜ ਕਰ ਚੁੱਕੀ ਹੈ ਤੇ ਇਹ ਸਿਲਸਿਲਾ ਹੁਣ ਤੱਕ ਜਾਰੀ ਹੈ। ਪ੍ਰਿਯੰਕਾ ਚੋਪੜਾ ਤੇ ਦੀਪਿਕਾ ਪਾਦੂਕੋਣ ਤੋਂ ਵੀ ਮੁੰਬਈ ਪੁਲਿਸ ਵਲੋਂ ਪੁੱਛਗਿੱਛ ਕੀਤੇ ਜਾਣ ਦੀ ਸੰਭਾਵਨਾ ਸੀ। ਹਾਲਾਂਕਿ ਹਾਲੇ ਤੱਕ ਇਨ੍ਹਾਂ ‘ਚੋਂ ਕਿਸੇ ਤੋਂ ਵੀ ਪੁੱਛਗਿੱਛ ਨਹੀਂ ਕੀਤੀ ਗਈ ਹੈ।

ਦੱਸ ਦਈਏ ਕਿ ਕੁਝ ਸਮਾਂ ਪਹਿਲਾ ਸਿੰਗਰ ਭੂਮੀ ਤ੍ਰਿਵੇਦੀ ਨੇ ਫਰਜੀ ਸੋਸ਼ਲ ਮੀਡੀਆ ਫਾਲੋਅਰਸ ਨੂੰ ਲੈ ਕੇ ਮੁੰਬਈ ਪੁਲਿਸ ਕੋਲ ਮਾਮਲਾ ਦਰਜ ਕਰਵਾਇਆ ਸੀ। ਭੂਮੀ ਦਾ ਕਹਿਣਾ ਸੀ ਕਿ ਕੁਝ ਲੋਕ ਉਸ ਦੇ ਨਾਂ ਨਾਲ ਸੋਸ਼ਲ ਮੀਡੀਆ ‘ਤੇ ਫਰਜੀ ਫੈਨ ਫਾਲੋਇੰਗ ਵਧਾਉਣ ਦਾ ਦਾਅਵਾ ਕਰ ਰਹੇ ਹਨ। ਜਦੋਂ ਇਸ ਮਾਮਲੇ ਦੀ ਜਾਂਚ ਹੋਈ ਤਾਂ ਪਤਾ ਲੱਗਾ ਕਿ ਕਈ ਖਿਡਾਰੀਆਂ, ਬਿਜ਼ਨੈੱਸਮੈਨ ਤੇ ਬਾਲੀਵੁੱਡ ਸਿਤਾਰਿਆਂ ਨੇ ਆਪਣੇ ਫਾਲੋਅਰਸ ਵਧਾਉਣ ਲਈ ਪੈਸੇ ਦਿੱਤੇ ਸਨ। ਜਿਸ ਤੋਂ ਬਾਅਦ ਮੁੰਬਈ ਪੁਲਿਸ ਫਰਜੀ ਫਾਲੋਅਰਸ ਮਾਮਲੇ ‘ਚ ਸਿਤਾਰਿਆਂ ‘ਤੇ ਲਗਾਤਾਰ ਸ਼ਿਕੰਜਾ ਕੱਸਦੀ ਨਜ਼ਰ ਆ ਰਹੀ ਹੈ।

Share this Article
Leave a comment