ਉੜੀਸਾ: ਪ੍ਰਸਿੱਧ ਉੜੀਆ ਗਾਇਕ ਹਿਊਮਨ ਸਾਗਰ ਦਾ ਦਿਹਾਂਤ ਹੋ ਗਿਆ ਹੈ। ਉਹ ਸਿਰਫ਼ 34 ਸਾਲ ਦੇ ਸਨ। ਉਨ੍ਹਾਂ ਦੀ ਮੌਤ ਦਾ ਕਾਰਨ ਮਲਟੀਪਲ ਆਰਗਨ ਡਿਸਫੰਕਸ਼ਨ ਦੱਸਿਆ ਜਾ ਰਿਹਾ ਹੈ। ਹਿਊਮਨ ਸਾਗਰ ਨੂੰ 14 ਨਵੰਬਰ ਨੂੰ ਦੁਪਹਿਰ 1 ਵਜੇ ਦੇ ਕਰੀਬ ਭੁਵਨੇਸ਼ਵਰ ਦੇ ਏਮਜ਼ (ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼) ਵਿੱਚ ਦਾਖਲ ਕਰਵਾਇਆ ਗਿਆ ਸੀ ਕਿਉਂਕਿ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਸੀ ਅਤੇ ਉਸਨੂੰ ਐਡਵਾਂਸਡ ਲਾਈਫ-ਸਪੋਰਟ ‘ਤੇ ਰੱਖਿਆ ਗਿਆ ਸੀ, ਪਰ ਸੋਮਵਾਰ ਸ਼ਾਮ ਨੂੰ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ।
ਡਾਕਟਰੀ ਜਾਂਚ ਵਿੱਚ ਕਈ ਅੰਗਾਂ ਦੀ ਅਸਫਲਤਾ ਦਾ ਖੁਲਾਸਾ ਹੋਇਆ। ਮਲਟੀ-ਆਰਗਨ ਡਿਸਫੰਕਸ਼ਨਫੰਕਸ਼ਨ ਸਿੰਡਰੋਮ ਇੱਕ ਗੰਭੀਰ ਸਥਿਤੀ ਹੈ ਜਿਸ ਵਿੱਚ ਇੱਕ ਤੋਂ ਵੱਧ ਅੰਗ ਫੇਲ੍ਹ ਹੋ ਜਾਂਦੇ ਹਨ। ਇਹ ਆਮ ਤੌਰ ‘ਤੇ ਇੱਕ ਗੰਭੀਰ ਇਨਫੈਕਸ਼ਨ, ਵੱਡੀ ਸੱਟ, ਜਾਂ ਗੰਭੀਰ ਬਿਮਾਰੀ ਕਾਰਨ ਹੁੰਦਾ ਹੈ, ਅਤੇ ਇਸ ਲਈ ਐਮਰਜੈਂਸੀ ਅਤੇ ਤੀਬਰ ਦੇਖਭਾਲ ਦੀ ਲੋੜ ਹੁੰਦੀ ਹੈ।
ਹਿਊਮਨ ਸਾਗਰ ਦੇ ਦੇਹਾਂਤ ਦੀ ਖ਼ਬਰ ਤੋਂ ਬਾਅਦ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਗਾਇਕ ਨੂੰ ਭਾਵੁਕ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਅਧਿਕਾਰਤ ਐਕਸ ਅਕਾਊਂਟ (ਪਹਿਲਾਂ ਟਵਿੱਟਰ) ‘ਤੇ ਲਿਖਿਆ ਕਿ “ਇਹ ਜਾਣ ਕੇ ਬਹੁਤ ਦੁੱਖ ਹੋਇਆ ਕਿ ਹਿਊਮਨ ਸਾਗਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਰੂਹਾਨੀ ਆਵਾਜ਼ ਨੇ ਅਣਗਿਣਤ ਸਰੋਤਿਆਂ ਦੇ ਦਿਲਾਂ ਨੂੰ ਛੂਹ ਲਿਆ, ਅਤੇ ਉੜੀਆ ਸੰਗੀਤ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਮੈਂ ਉਨ੍ਹਾਂ ਦੀ ਅਮਰ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰਦਾ ਹਾਂ। ਅਤੇ ਮੈਂ ਇਸ ਔਖੇ ਸਮੇਂ ਵਿੱਚ ਉਨ੍ਹਾਂ ਦੇ ਦੁਖੀ ਪਰਿਵਾਰ ਨਾਲ ਆਪਣੀ ਸੰਵੇਦਨਾ ਪ੍ਰਗਟ ਕਰਦਾ ਹਾਂ।” ਗਾਇਕ ਹਿਊਮਨ ਸਾਗਰ ਦਾ ਸਾਲ 2017 ਵਿੱਚ ਸ਼੍ਰੇਆ ਮਿਸ਼ਰਾ ਨਾਲ ਵਿਆਹ ਹੋਇਆ ਸੀ। ਇਸ ਵਿਆਹ ਤੋਂ ਇਸ ਜੋੜੇ ਦੀ ਇੱਕ ਧੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

