ਨਿਊਜ਼ ਡੈਸਕ: ਮਸ਼ਹੂਰ ਸੂਫੀ ਗਾਇਕ ਹੰਸ ਰਾਜ ਹੰਸ ਨੂੰ ਗਹਿਰਾ ਸਦਮਾ ਲੱਗਾ ਹੈ ਕਿਉਂਕਿ ਉਨ੍ਹਾਂ ਦੀ ਪਤਨੀ ਰੇਸ਼ਮਾ ਦਾ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਉਮਰ 60 ਸਾਲ ਦੇ ਕਰੀਬ ਸੀ, ਜੋ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸੀ। ਇਸ ਖਬਰ ਨਾਲ ਹਰ ਪਾਸੇ ਸੋਗ ਦੀ ਲਹਿਰ ਹੈ। ਇਹ ਵੀ ਖੁਲਾਸਾ ਹੋਇਆ ਹੈ ਕਿ ਕੁਝ ਸਮਾਂ ਪਹਿਲਾਂ ਦਿਲ ਦੀ ਤਕਲੀਫ ਕਾਰਨ ਪਤਨੀ ਨੇ ਸਟੰਟ ਵੀ ਪਵਾਇਆ ਸੀ।
ਦੱਸ ਦਈਏ ਕਿ ਹੰਸ ਰਾਜ ਹੰਸ ਇੱਕ ਭਾਰਤੀ ਗਾਇਕ ਅਤੇ ਰਾਜਨੇਤਾ ਹਨ। ਉਹ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਹਨ ਅਤੇ ਪਦਮ ਸ਼੍ਰੀ ਦਾ ਨਾਗਰਿਕ ਸਨਮਾਨ ਪ੍ਰਾਪਤ ਕਰ ਚੁੱਕੇ ਹਨ। ਉਹ ਪੰਜਾਬੀ ਲੋਕ ਅਤੇ ਸੂਫੀ ਸੰਗੀਤ ਦੇ ਨਾਲ-ਨਾਲ ਫਿਲਮਾਂ ਵਿੱਚ ਵੀ ਗਾਉਂਦੇ ਹਨ ਅਤੇ ਆਪਣੀਆਂ ‘ਪੰਜਾਬੀ-ਪੌਪ’ ਐਲਬਮਾਂ ਵੀ ਰਿਲੀਜ਼ ਕਰ ਚੁੱਕੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।