ਚੰਡੀਗੜ੍ਹ : ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਗੁਰੂ ਨਾਨਕ ਕਲੌਨੀ ਲੋਹੀਆਂ ਦੇ ਪ੍ਰਸਿੱਧ ਉਸਤਾਦ ਰਾਗੀ ਭਾਈ ਬਲਬੀਰ ਸਿੰਘ ‘ਬੀੜ ਬਾਬਾ ਬੁੱਢਾ ਸਾਹਿਬ ਜੀ ਵਾਲੇ 75 ਸਾਲ ਦੀ ਉਮਰ ‘ਚ ਸਦੀਵੀ ਵਿਛੋੜਾ ਦੇ ਗਏ। ਭਾਈ ਬਲਬੀਰ ਸਿੰਘ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਗੁਰੂ ਨਾਨਕ ਕਲੌਨੀ ਲੋਹੀਆਂ ਵਿਖੇ ਬੱਚਿਆਂ ਨੂੰ ਗੁਰਬਾਣੀ ਕੀਰਤਨ ਅਤੇ ਤਬਲੇ ਦੀ ਵਿਦਿਆ ਸਿਖਾਉਂਦੇ ਸਨ।
ਜ਼ਿਕਰਯੋਗ ਹੈ ਕਿ ਭਾਈ ਬਲਬੀਰ ਸਿੰਘ 25 ਸਾਲ ਪਹਿਲਾਂ ਮਾਝੇ ਦੇ ਕਿਸੇ ਗੁਰਦੁਆਰਾ ਸਾਹਿਬ ‘ਚ ਹਜ਼ੂਰੀ ਰਾਗੀ ਵਜੋਂ ਸੇਵਾਵਾਂ ਨਿਭਾਉਂਦੇ ਰਹੇ ਸਨ। ਉਸ ਤੋਂ ਬਾਅਦ ਉਹ ਪਿਛਲੇ 25 ਸਾਲਾਂ ਤੋਂ ਉਕਤ ਗੁਰਦੁਆਰਾ ਸਾਹਿਬ ਵਿਖੇ ਹੀ ਸੇਵਾ ਨਿਭਾ ਰਹੇ ਸਨ। ਇੱਥੇ ਉਹ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਉਨ੍ਹਾਂ ਨੂੰ ਗੁਰਬਾਣੀ ਕੀਰਤਨ ਸਿਖਾਉਂਦੇ ਸਨ।