ਜਲਾਲਾਬਾਦ: ਜਲਾਲਾਬਾਦ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਮੰਡੀ ਰੋਡਾਵਾਲੀ ਤੋਂ ਜੰਡਵਾਲਾ ਭੀਮੇ ਸ਼ਾਹ ਰੋਡ ‘ਤੇ ਦਿੱਲੀ ਦੇ ਮਸ਼ਹੂਰ ਯੂਟਿਊਬਰ ਅਰਸ਼ ਪਾਹਵਾ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅਰਸ਼ ਪਾਹਵਾ ਇਕ ਹੋਰ ਸਾਥੀ ਨਾਲ ਆਪਣੀ ਕਾਰ ‘ਚ ਸਵਾਰ ਹੋ ਕੇ ਜਾ ਰਿਹਾ ਸੀ ਕਿ ਅਚਾਨਕ ਕਾਰ ਮਿੱਟੀ ਦੇ ਢੇਰ ‘ਤੇ ਜਾ ਵੱਜੀ, ਜਿਸ ਤੋਂ ਬਾਅਦ ਇਹ ਬੇਕਾਬੂ ਹੋ ਕੇ ਪਲਟ ਗਈ।
ਹਾਦਸੇ ਦੌਰਾਨ ਅਰਸ਼ ਪਾਹਵਾ ਅਤੇ ਉਸ ਦਾ ਸਾਥੀ ਜ਼ਖਮੀ ਹੋ ਗਏ ਅਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਦੌਰਾਨ ਉੱਥੋਂ ਲੰਘ ਰਹੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਨੇ ਉਨ੍ਹਾਂ ਦੇ ਕਾਫਲੇ ਨੂੰ ਰੋਕ ਕੇ ਯੂਟਿਊਬਰ ਦੀ ਮਦਦ ਕੀਤੀ ਅਤੇ ਉਸ ਨੂੰ ਕਾਰ ‘ਚੋਂ ਬਾਹਰ ਕੱਢ ਲਿਆ। ਫਿਲਹਾਲ ਅਰਸ਼ ਪਾਹਵਾ ਅਤੇ ਉਸ ਦੇ ਸਾਥੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।