ਸ਼ਾਹਰੁਖ ਦੀ ਟੀਮ ਦਾ ਆਈਪੀਐੱਲ ’ਚ ਖਰਾਬ ਪ੍ਰਦਰਸ਼ਨ ਕਰਕੇ ਪ੍ਰਸ਼ੰਸਕ ਨਾਰਾਜ਼

TeamGlobalPunjab
1 Min Read

ਨਿਊਜ਼ ਡੈਸਕ :- ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖ਼ਾਨ ਤੋਂ ਇਲਾਵਾ ਆਪਣੀ ਆਈਪੀਐੱਲ ਟੀਮ ਕੇਕੇਆਰ (ਕੋਲਕਾਤਾ ਨਾਈਟ ਰਾਈਡਰਜ਼) ਨੂੰ ਲੈ ਕੇ ਸੁਰਖੀਆਂ ’ਚ ਰਹਿੰਦੇ ਹਨ। ਸ਼ਾਹਰੁਖ ਦੀ ਟੀਮ ਵੀ ਆਈਪੀਐੱਲ ’ਚ ਆਪਣੇ ਪ੍ਰਦਰਸ਼ਨ ਦੀ ਵਜ੍ਹਾ ਨਾਲ ਅਕਸਰ ਚਰਚਾ ’ਚ ਰਹਿੰਦੀ ਹੈ। ਬੀਤੇ ਮੰਗਲਵਾਰ ਨੂੰ ਕੇਕੇਆਰ ਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ ’ਚ ਸ਼ਾਹਰੁਖ ਖ਼ਾਨ ਟੀਮ ਕੇਕੇਆਰ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।

ਟੀਮ ਦੀ ਇਸ ਹਾਰ ਨੂੰ ਲੈ ਕੇ ਹੁਣ ਸ਼ਾਹਰੁਖ ਖ਼ਾਨ ਨੇ ਪ੍ਰਸ਼ੰਸਕਾਂ ਤੇ ਦਰਸ਼ਕਾਂ ਤੋਂ ਮਾਫ਼ੀ ਮੰਗੀ। ਸ਼ਾਹਰੁਖ ਨੇ ਆਪਣੀ ਟੀਮ ਦੀ ਹਾਰ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਪ੍ਰਤੀਕਿਰਿਆ ਦਿੱਤੀ ਹੈ। ਸ਼ਾਹਰੁਖ ਖ਼ਾਨ ਨੇ ਆਪਣੇ ਅਧਿਕਾਰਿਕ ਟਵਿੱਟਰ ਅਕਾਊਂਟ ’ਤੇ ਲਿਖਿਆ, ਨਿਰਾਸ਼ਾਜਨਕ ਪ੍ਰਦਰਸ਼ਨ ਘੱਟ ਸ਼ਬਦਾਂ ’ਚ ਕਹਾਂਗਾ, ਸਾਰੇ ਕੋਲਕਾਤਾ ਨਾਈਟ ਰਾਈਡਰਜ਼ ਪ੍ਰਸ਼ੰਸਕਾਂ ਤੋਂ ਮਾਫ਼ੀ ਮੰਗਣਾ ਚਾਹੁੰਦਾ ਹਾਂ।

TAGGED: , ,
Share this Article
Leave a comment