ਨਿਊਜ਼ ਡੈਸਕ: ਪੰਜਾਬੀ ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਦੱਸ ਦੇਈਏ ਕਿ ਅੱਜ ਹੀ ਦਿਨ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਹੱਤਿਆ ਕਰ ਦਿਤੀ ਗਈ ਸੀ। ਅੱਜ ਪਰਿਵਾਰ ਤੋਂ ਇਲਾਵਾ ਪ੍ਰਸ਼ੰਸਕਾਂ ਦੇ ਨਾਲ-ਨਾਲ ਸੰਗੀਤ ਜਗਤ ਦੇ ਸਿਤਾਰੇ ਵੀ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟਾਂ ਸਾਂਝੀਆਂ ਕਰ ਮੂਸੇਵਾਲਾ ਨੂੰ ਸ਼ਰਧਾਂਜਲੀ ਦੇ ਰਹੇ ਹਨ।
ਪੰਜਾਬੀ ਗਾਇਕ ਅੰਮ੍ਰਿਤ ਮਾਨ ਤੋਂ ਲੈੈ ਸਿਮਰਨ ਕੌਰ ਧਾਂਦਲੀ ਅਤੇ ਮਿਊਜ਼ਿਕ ਇੰਡਸਟਰੀ ਦੇ ਕਈ ਸਿਤਾਰਿਆਂ ਵੱਲੋਂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਪੰਜਾਬੀ ਗਾਇਕ ਰਾਜਵੀਰ ਜਵੰਧਾ ਵੱਲੋਂ ਵੀ ਇੱਕ ਭਾਵੁਕ ਪੋਸਟ ਸਾਂਝੀ ਕੀਤੀ ਗਈ ਹੈ।