Breaking News

ਸ਼ੂਗਰ ਮਿੱਲ ‘ਚ ਗੰਨਾ ਲੈ ਕੇ ਪੁੱਜੇ ਕਿਸਾਨ ਨਾਲ ਕਰਮਚਾਰੀਆਂ ਨੇ ਕੀਤੀ ਕੁੱਟਮਾਰ, ਵੀਡੀਓ ਵਾਇਰਲ

ਗੁਰਦਾਸਪੁਰ: ਦੇਰ ਰਾਤ ਚੱਢਾ ਸ਼ੂਗਰ ਮਿੱਲ ਕੀੜੀ ਅਫਗਾਨਾ ‘ਚ ਗੰਨੇ ਦੀ ਟਰਾਲੀ ਨੂੰ ਲੈ ਕੇ ਇਕ ਕਿਸਾਨ ਅਤੇ ਮਿੱਲ ਦੇ ਸੁਰੱਖਿਆ ਕਰਮੀਆਂ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਸੁਰੱਖਿਆ ਕਰਮੀਆਂ ਨੇ ਕਿਸਾਨ ਦੀ ਬੁਰੀ ਤਰ੍ਹਾਂ ਕੁਟਮਾਰ ਕੀਤੀ ਜਿਸ ਦੀ ਵੀਡੀਓ ਸੋਸ਼ਿਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਵੀਡੀਓ ‘ਚ ਮਿੱਲ ਦੇ 7-8 ਸੁਰੱਖਿਆ ਕਰਮੀ ਕਿਸਾਨ ਦੀ ਡੰਡਿਆਂ ਨਾਲ ਬੁਰੀ ਤਰ੍ਹਾਂ ਕੁਟਮਾਰ ਕਰਦੇ ਨਜ਼ਰ ਆ ਰਹੇ ਹਨ। ਜਿਸ ਤੋਂ ਬਾਅਦ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਦੀ ਪ੍ਰਧਾਨਗੀ ਹੇਠ ਰਾਤ ਧਰਨਾਂ ਪ੍ਰਦਰਸ਼ਨ ਕਰਕੇ ਮਿੱਲ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਧਰ ਜ਼ਖ਼ਮੀ ਕਿਸਾਨ ਨੂੰ ਪ੍ਰਸ਼ਾਸਨ ਵੱਲੋਂ ਹਰਚੋਵਾਲ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਦੂਜੇ ਪਾਸੇ ਮਿੱਲ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ 7 ਸੁਰੱਖਿਆ ਕਰਮੀਆਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਨੂੰ ਬਣਦੀ ਕਾਰਵਾਈ ਕਰਨ ਲਈ ਕਿਹਾ ਹੈ। ਪੁਲਿਸ ਅਨੁਸਾਰ ਪੀੜਤ ਦੇ ਬਿਆਨਾਂ ਦੇ ਅਧਾਰ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Check Also

ਸਰਹੱਦਾਂ ਦੀ ਸੁਰੱਖਿਆ ਤੇ ਚੌਕਸੀ ਅਤੇ ਪਾਣੀਆਂ ਦੀ ਵੰਡ ਦਾ ਮਸਲਾ ਖੁੱਲ੍ਹੇ ਮਨ ਨਾਲ ਕਰਾਂਗੇ ਹੱਲ: ਗ੍ਰਹਿ ਮੰਤਰੀ

ਅੰਮ੍ਰਿਤਸਰ: ਬੀਤੇ ਕੱਲ  ਅੰਮ੍ਰਿਤਸਰ ਵਿੱਚ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ  …

Leave a Reply

Your email address will not be published. Required fields are marked *