ਨਵੀਂ ਦਿੱਲੀ: ਦਿੱਲੀ ‘ਚ ਪਰਾਲੀ ਸਾੜਨ ਨਾਲ ਫੈਲ ਰਹੇ ਪ੍ਰਦੂਸ਼ਣ ‘ਤੇ ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਕਿਹਾ ਕਿ ਪਰਾਲੀ ਸਾੜਨ ਦਾ ਜੁਰਮਾਨਾ ਕਿੰਨੇ ਕਿਸਾਨਾਂ ਨੇ ਜਮ੍ਹਾ ਕਰਵਾਇਆ ਹੈ, ਇਸ ਦੀ ਰਿਪੋਰਟ ਅਗਲੀ ਤਰੀਕ ਨੂੰ ਦਿੱਤੀ ਜਾਵੇ।
ਸਰਕਾਰ ਨੇ ਦਾਅਵਾ ਕੀਤਾ ਸੀ ਕਿ ਅਸੀਂ ਕਾਰਵਾਈ ਕਰਦੇ ਹੋਏ 7990 ਕੇਸਾਂ ਵਿੱਚ ਕਿਸਾਨਾਂ ‘ਤੇ 1.87 ਕਰੋੜ ਦੇ ਕਰੀਬ ਜ਼ੁਰਮਾਨਾ ਲਗਾਇਆ, ਅਤੇ ਪਰਾਲੀ ਸਾੜਨ ਵਾਲੇ 1084 ਕਿਸਾਨਾਂ ‘ਤੇ ਐਫ.ਆਈ.ਆਰ ਦਰਜ ਕੀਤੀ ਗਈ ਹੈ।
ਸੁਪਰੀਮ ਕੋਰਟ ਨੇ ਵੀ ਕਿਸਾਨਾਂ ਨਾਲ ਹਮਦਰਦੀ ਦਿਖਾਈ। ਅਦਾਲਤ ਨੇ ਕਿਹਾ ਕਿ ਉਸ ਨੂੰ ਖਲਨਾਇਕ ਵਜੋਂ ਪੇਸ਼ ਕੀਤਾ ਜਾ ਰਿਹਾ ਹੈ ਅਤੇ ਉਸ ਦੀ ਗੱਲ ਨਹੀਂ ਸੁਣੀ ਜਾ ਰਹੀ ਹੈ। ਉਨ੍ਹਾਂ ਦੀ ਗੱਲ ਸੁਣਨ ਲਈ ਕਿਸ ਨੂੰ ਨੋਟਿਸ ਦਿੱਤਾ ਜਾਵੇ? ਸੁਪਰੀਮ ਕੋਰਟ ਨੇ ਫਿਲਹਾਲ ਅਗਲੀ ਸੁਣਵਾਈ 7 ਦਸੰਬਰ ਨੂੰ ਤੈਅ ਕੀਤੀ ਹੈ।
- Advertisement -
ਓਧਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਮਾਮਲਾ ਹਵਾ ਪ੍ਰਦੂਸ਼ਣ ਦਾ ਹੈ ਅਜਿਹੇ ਵਿੱਚ ਹਵਾ ਪ੍ਰਦੂਸ਼ਣ ਦੇ ਕੁੱਲ ਮਾਮਲੇ ਵਿਚਾਰੇ ਜਾਣ ਨਾ ਸਿਰਫ਼ ਪਰਾਲੀ ਸਾੜਨ ਦਾ ਮੁੱਦਾ ਵਿਚਾਰਿਆ ਜਾਵੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।