ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ

TeamGlobalPunjab
1 Min Read

ਮੋਗਾ: ਕੇਂਦਰ ਦੇ ਖੇਤੀਬਾੜੀ ਬਿੱਲਾਂ ਖਿਲਾਫ ਕਿਸਾਨ ਜੱਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਅੱਜ ਮੋਗੇ ਵਿੱਚ 30 ਕਿਸਾਨ ਜਥੇਬੰਦੀਆਂ ਨੇ ਇੱਕ ਰੰਗ ਮੰਚ ‘ਤੇ ਇੱਕਠੇ ਹੋ ਕੇ ਮੀਟਿੰਗ ਕੀਤੀ। ਜਿਸ ਵਿੱਚ ਫੈਸਲਾ ਲਿਆ ਗਿਆ ਕਿ ਆਉਣ ਵਾਲੀ 25 ਸਤੰਬਰ ਨੂੰ ਪੰਜਾਬ ਬੰਦ ਕੀਤਾ ਜਾਵੇਗਾ ਅਤੇ ਨਾਲ ਹੀ ਪੰਜਾਬੀ ਨਹੀਂ ਸਗੋਂ ਪੂਰੇ ਹਿੰਦੁਸਤਾਨ ਵਿੱਚ ਬੰਦ ਲਈ ਸੁਨੇਹੇ ਭੇਜੇ ਜਾਣਗੇ। ਤਾਂ ਜੋ ਕਿਸਾਨ ਵਿਰੋਧੀ ਬਿੱਲ ਰੱਦ ਹੋ ਸਕੇ।

ਵੱਖ-ਵੱਖ ਜੱਥੇਬੰਦੀਆਂ ਵਲੋਂ ਪਹੁੰਚੇ ਕਿਸਾਨਾਂ ਨੇ ਦੱਸਿਆ ਕਿ ਕੱਲ੍ਹ ਰਾਜ ਸਭਾ ਵਿੱਚ ਤੀਸਰਾ ਬਿਲ ਪੇਸ਼ ਹੋਣਾ ਹੈ। ਜਿਸਦੇ ਚਲਦੇ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਐਤਵਾਰ ਵੀ ਪੂਰੇ ਪੰਜਾਬ ਵਿੱਚ ਕਿਸਾਨ ਜੱਥੇਬੰਦੀਆਂ ਵੱਲੋਂ ਤਿੰਨਾਂ ਆਰਡਿਨੇਂਸ ਦੀਆਂ ਕਾਪੀਆਂ ਫੂਕਿਆਂ ਜਾਣਗੀਆਂ ਅਤੇ ਸਾਰੇ ਪਿੰਡਾਂ ਵਿੱਚ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ।

ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਨੂੰ ਲੈ ਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦਾ ਦਬਾਅ ਹੀ ਇੰਨਾ ਸੀ ਕਿ ਮਜਬੂਰਨ ਹਰਸਿਮਰਤ ਬਾਦਲ ਨੂੰ ਅਸਤੀਫਾ ਦੇਣਾ ਪਿਆ ਹੈ।

ਉਥੇ ਹੀ ਦੂਜੇ ਪਾਸੇ ਪੰਜਾਬ ਦਾ ਪੁੱਤ ਕਹਿਣ ਵਾਲੇ ਬੀਜੇਪੀ ਦੇ ਸੰਸਦ ਮੈਂਬਰ ਸੰਨੀ ਦਿਓਲ ਦੀ ਵੀ ਕਿਸਾਨ ਜਥੇਬੰਦੀਆਂ ਨੇ ਨਿਖੇਧੀ ਕੀਤੀ। ਕਿਸਾਨਾਂ ਨੇ ਕਿਹਾ ਕਿ ਢਾਈ ਕਿੱਲੋ ਦਾ ਹੱਥ ਦੀ ਗੱਲ ਕਰਨ ਵਾਲੇ ਸੰਨੀ ਦਿਓਲ ਨੂੰ ਵੀ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।

- Advertisement -

Share this Article
Leave a comment