ਰੇਲ ਟਰੈਕ ‘ਤੇ ਅੰਦੋਲਨ ਕਰ ਰਹੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

TeamGlobalPunjab
1 Min Read

ਮਾਨਸਾ : ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖਿਲਾਫ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਖੇਤੀ ਕਾਨੂੰਨ ਖਿਲਾਫ ਅੰਦੋਲਨ ਦਿਨ ਰਾਤ ਚੱਲ ਰਹੇ ਨੇ ਤਾਂ ਇਸ ਦੌਰਾਨ ਬੁਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।

ਮਾਨਸਾ ਦੇ ਰੇਲਵੇ ਸਟੇਸ਼ਨ ਉਪਰ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇੱਕ ਕਿਸਾਨ ਦੀ ਮੌਤ ਹੋ ਗਈ। ਕਿਸਾਨ ਜੁਗਰਾਜ ਸਿੰਘ ਦੀ ਧਰਨੇ ਦੌਰਾਨ ਹਾਰਟ ਅਟੈਕ ਆਉਣ ਕਾਰਨ ਮੌਤ ਹੋਈ। ਇਸ ਦੌਰਾਨ ਜੁਗਰਾਜ ਸਿੰਘ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ ਪਰ ਡਾਕਟਰਾਂ ਨੇ ਉੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਧਰਨਾ ਪ੍ਰਦਰਸ਼ਨ ਪਿੰਡ ਗੱੜਦੀ ਵਿੱਚ ਦਿੱਤਾ ਜਾ ਰਿਹਾ ਸੀ। ਕਿਸਾਨ ਜੁਗਰਾਜ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਬੱਚਿਆਂ ਨੂੰ ਛੱਡ ਕੇ ਚਲੇ ਗਏ ਹਨ। ਕਿਸਾਨ ਜਥੇਬੰਦੀਆਂ ਨੇ ਮ੍ਰਿਤਕ ਜੁਗਰਾਜ ਸਿੰਘ ਦਾ ਅੰਤਿਮ ਸੰਸਕਾਰ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਮੁਆਵਜ਼ੇ ਦੀ ਮੰਗ ਕਰ ਰਹੀਆਂ ਹਨ ਅਤੇ ਪਰਿਵਾਰ ਨੂੰ ਸਰਕਾਰੀ ਨੌਕਰੀ ਦੇਣ ਲਈ ਵੀ ਕਿਹਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜੇਕਰ ਮੁਆਵਜ਼ਾ ਨਹੀਂ ਦਿੱਤਾ ਗਿਆ ਤਾਂ ਪ੍ਰਦਰਸ਼ਨ ਹੋਰ ਵਧਾ ਦਿੱਤਾ ਜਾਵੇਗਾ।

Share this Article
Leave a comment