ਟਿੱਕਰੀ ਬਾਰਡਰ ‘ਤੇ ਇੱਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਦੋ ਪੇਜ ਦੇ ਨੋਟ ‘ਚ ਲਿਖੀ ਆਖਰੀ ਇੱਛਾ

TeamGlobalPunjab
1 Min Read

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਦਿਲੀ ਦੀਆਂ ਬਰੂਹਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਤੋਂ ਇੱਕ ਮਾੜੀ ਖਬਰ ਆਈ ਹੈ। ਕਾਨੂੰਨਾਂ ਤੋਂ ਨਿਰਾਸ਼ ਹੋਏ ਇੱਕ ਕਿਸਾਨ ਵੱਲੋਂ ਟਿਕਰੀ ਬਾਰਡਰ ‘ਤੇ ਖ਼ੁਦਕੁਸ਼ੀ ਕਰ ਲਈ ਗਈ। ਮਰਨ ਤੋਂ ਕਿਸਾਨ ਨੇ ਖ਼ੁਦਕੁਸ਼ੀ ਨੋਟ ‘ਚ ਆਪਣੀ ਆਖਰੀ ਇੱਛਾ ਦੱਸਦੇ ਹੋਏ ਕਿਹਾ ਕਿ ਇਹ ਤਿੰਨੇ ਕਾਨੂੰਨ ਵਾਪਿਸ ਹੋਣੇ ਚਾਹੀਦੇ ਹਨ ਅਤੇ ਐਮ ਐਸ ਪੀ ਦੀ ਗਰੰਟੀ ਵਾਲਾ ਕਾਨੂੰਨ ਬਣਨਾ ਚਾਹੀਦਾ ਹੈ।

ਮ੍ਰਿਤਕ ਕਿਸਾਨ ਦੀ ਪਛਾਣ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਪਿੰਡ ਦੇ ਰਹਿਣ ਵਾਲੇ ਰਾਜਬੀਰ ਵਜੋਂ ਹੋਈ ਹੈ। ਕਿਸਾਨ ਨੇ ਕਸਾਰ ਸਰਵਿਸ ਰੋਡ ਨੇੜ੍ਹੇ ਰੁੱਖ ਨਾਲ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ।

Share this Article
Leave a comment