ਚੰਡੀਗੜ੍ਹ: ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ ‘ਤੇ ਅੱਜ ਇਕ ਕਿਸਾਨ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦਾ ਨਾਮ ਗੁਰਮੀਤ ਸਿੰਘ ਦੱਸਿਆ ਜਾ ਰਿਹਾ ਹੈ ਉਹ ਮਾਨਸਾ ਦਾ ਵਸਨੀਕ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਤੋਂ ਕਿਸਾਨਾਂ ਦਾ ਅੰਦੋਲਨ ਸ਼ੁਰੂ ਹੋਇਆ ਹੈ, ਉਹ ਬਾਰਡਰ ‘ਤੇ ਹੀ ਡਟਿਆ ਹੋਇਆ ਹੈ।
ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਸਬੰਧਤ ਸੀ। ਜਦੋਂ ਹੋਰ ਕਿਸਾਨ ਉੱਥੇ ਨਹੀਂ ਸਨ ਤਾਂ ਉਸ ਨੇ ਖੁਦਕੁਸ਼ੀ ਕਰ ਲਈ। ਉਸ ਨੇ ਅੱਜ ਸਵੇਰੇ ਕਰੀਬ 10.45 ਵਜੇ ਪਿੰਡ ਮੱਲਣ ਬਲਾਕ ਦੋਦਾ ਸ੍ਰੀ ਮੁਕਤਸਰ ਸਾਹਿਬ ਦੇ ਟੈਂਟ ਵਿੱਚ ਜਾ ਕੇ ਖੁਦਕੁਸ਼ੀ ਕਰ ਲਈ। ਜਦੋਂ ਕਿਸਾਨ ਵਾਪਸ ਆਏ ਤਾਂ ਉਨ੍ਹਾਂ ਨੇ ਗੁਰਮੀਤ ਦੀ ਦੇਹ ਨੂੰ ਲਟਕਦਾ ਦੇਖਿਆ। ਉਸ ਨੇ ਟਰਾਲੀ ਨਾਲ ਰੱਸੀ ਬੰਨ੍ਹ ਕੇ ਫਾਹਾ ਲੈ ਲਿਆ।
ਅੰਦੋਲਨ ਨਾਲ ਜੁੜੇ ਕਿਸਾਨਾਂ ਨੇ ਦੱਸਿਆ ਕਿ ਕਿਸਾਨ ਗੁਰਮੀਤ ਇਸ ਅੰਦੋਲਨ ਨੂੰ ਲੈ ਕੇ ਕਾਫੀ ਗੰਭੀਰ ਸੀ। ਉਹ ਘਰ ਵੀ ਬਹੁਤ ਘੱਟ ਜਾਂਦਾ ਸੀ। ਉਸ ਦੇ ਸਿਰ ‘ਤੇ ਕਰਜ਼ਾ ਵੀ ਸੀ। ਇਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਕੁਝ ਸਮਾਂ ਪਹਿਲਾਂ ਉਸ ਦੇ ਲੜਕੇ ਦਾ ਵਿਆਹ ਸੀ। ਉਹ ਇਸ ਵਿੱਚ ਹਿੱਸਾ ਲੈਣ ਵੀ ਨਹੀਂ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।