ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਦਿੱਲੀ ਪੁਲੀਸ ਨੇ ਕਿਸਾਨ ਆਗੂ ਸਣੇ ਦੋ ਨੂੰ ਜੰਮੂ ਤੋਂ ਕੀਤਾ ਗ੍ਰਿਫ਼ਤਾਰ

TeamGlobalPunjab
1 Min Read

ਨਵੀਂ ਦਿੱਲੀ: 26 ਜਨਵਰੀ ਨੂੰ ਲਾਲ ਕਿਲ੍ਹੇ ‘ਚ ਹੋਈ ਹਿੰਸਾ ਦੇ ਮਾਮਲੇ ‘ਚ ਪੁਲੀਸ ਨੇ ਕਿਸਾਨ ਆਗੂ ਸਣੇ ਇਕ ਹੋਰ ਨੂੰ ਜੰਮੂ ਤੋਂ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲੀਸ ਮੁਤਾਬਕ ਦੋਵੇਂ ਮਹਿੰਦਰ ਸਿੰਘ ਖ਼ਾਲਸਾ (45) ਅਤੇ ਮਨਦੀਪ ਸਿੰਘ (23) ਜੰਮੂ ਦੇ ਰਹਿਣ ਵਾਲੇ ਹਨ ਅਤੇ ਇਨ੍ਹਾਂ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ਵਿੱਚ ਹੋਈ ਹਿੰਸਾ ਵਿਚ ਅਹਿਮ ਭੂਮਿਕਾ ਨਿਭਾਈ ਸੀ। ਦੱਸਣਯੋਗ ਹੈ ਕਿ ਮਹਿੰਦਰ ਸਿੰਘ ਕਸ਼ਮੀਰ ਯੂਨਾਈਟਿਡ ਕਿਸਾਨ ਫਰੰਟ ਦੇ ਪ੍ਰਧਾਨ ਹਨ ਜੋ ਕਿ ਜੰਮੂ ਸ਼ਹਿਰ ਦੇ ਚੱਠਾ ਦੇ ਵਸਨੀਕ ਹਨ।

ਦਿੱਲੀ ਪੁਲੀਸ ਦੀ ਸਪੈਸ਼ਲ ਸੈੱਲ ਨੇ ਜੰਮੂ ਕਸ਼ਮੀਰ ਪੁਲੀਸ ਦੀ ਸਹਾਇਤਾ ਨਾਲ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫਿਲਹਾਲ ਦਿੱਲੀ ਪੁਲੀਸ ਦੋਵਾਂ ਨੂੰ ਦਿੱਲੀ ਲੈ ਆਈ ਹੈ ਹੁਣ ਇਨ੍ਹਾਂ ਨੂੰ ਕੋਰਟ ਵਿਚ ਪੇਸ਼ ਕਰ ਰਿਮਾਂਡ ਲਿਆ ਜਾਵੇਗਾ।

ਉੱਥੇ ਹੀ ਬੀਤੇ ਦਿਨੀਂ ਦਿੱਲੀ ਪੁਲੀਸ ਨੇ ਲਾਲ ਕਿਲ੍ਹੇ ਦੇ ਗੁੰਬਦ ‘ਤੇ ਚੜ੍ਹਨ ਵਾਲੇ ਨੌਜਵਾਨ ਜਸਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਕ੍ਰਾਈਮ ਬ੍ਰਾਂਚ ਦੇ ਅਧਿਕਾਰੀ ਨੇ ਦੱਸਿਆ ਕਿ ਜਸਪ੍ਰੀਤ ਸਵਰੂਪ ਨਗਰ ‘ਚ ਪਰਿਵਾਰ ਨਾਲ ਰਹਿੰਦਾ ਹੈ। ਇਸ ਤੋਂ ਪਹਿਲਾਂ ਪੁਲੀਸ ਨੇ ਇਸੇ ਹਿੰਸਾ ਮਾਮਲੇ ਵਿੱਚ ਮਨਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ।

- Advertisement -

Share this Article
Leave a comment