ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ‘ਚ ਲੈਣ ਸਬੰਧੀ ਪਟੀਸ਼ਨ ‘ਤੇ ਅੱਜ ਹਾਈਕੋਰਟ ‘ਚ ਸੁਣਵਾਈ

Global Team
3 Min Read

ਚੰਡੀਗੜ੍ਹ, 27 ਮਾਰਚ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਹਿਰਾਸਤ ‘ਚ ਲੈਣ ਸਬੰਧੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਅਦਾਲਤ ਵੱਲੋਂ ਫੈਸਲਾ ਸੁਣਾਇਆ ਜਾ ਸਕਦਾ ਹੈ। ਇਸ ਤੋਂ ਪਹਿਲਾਂ 24 ਜਨਵਰੀ ਨੂੰ ਪੰਜਾਬ ਸਰਕਾਰ ਵੱਲੋਂ ਸਟੇਟਸ ਰਿਪੋਰਟ ਦਾਇਰ ਕੀਤੀ ਗਈ ਸੀ। ਪੁਲੀਸ ਨੇ ਦੱਸਿਆ ਸੀ ਕਿ ਡੱਲੇਵਾਲ ਹਿਰਾਸਤ ਵਿੱਚ ਨਹੀਂ ਹਨ, ਸਗੋਂ ਉਨ੍ਹਾਂ ਨੂੰ ਪਟਿਆਲਾ ਦੇ ਹਸਪਤਾਲ ਵਿੱਚ ਰੱਖਿਆ ਗਿਆ ਹੈ।

ਪਟੀਸ਼ਨਰ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਡੱਲੇਵਾਲ ਨੂੰ ਉਸ ਦੇ ਪਰਿਵਾਰ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਅਤੇ ਪਾਣੀ ਵੀ ਨਹੀਂ ਦਿੱਤਾ ਜਾ ਰਿਹਾ। ਅਦਾਲਤ ਨੇ ਉਸ ਸਮੇਂ ਹੁਕਮ ਦਿੱਤਾ ਸੀ ਕਿ ਉਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਨਾਲ ਮਿਲਣ ਦਿੱਤਾ ਜਾਵੇ। ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਹਾਈਕੋਰਟ ਨੇ ਕਿਹਾ ਕਿ ਇਸ ਮਾਮਲੇ ‘ਚ ਵੀਰਵਾਰ ਨੂੰ ਫੈਸਲਾ ਸੁਣਾਇਆ ਜਾਵੇਗਾ।

ਦੱਸ ਦਈਏ ਕਿ 19 ਮਾਰਚ ਨੂੰ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀਆਂ ਨਾਲ ਅੰਦੋਲਨਕਾਰੀ ਕਿਸਾਨਾਂ ਦੀ ਸਤਵੇਂ ਗੇੜ ਦੀ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਪਿਊਸ਼ ਗੋਇਲ ਪੁੱਜੇ ਸਨ, ਜਦਕਿ ਪੰਜਾਬ ਸਰਕਾਰ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ 3 ਮੰਤਰੀਆਂ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ।

ਇਸ ਮੀਟਿੰਗ ‘ਚ ਕਿਸਾਨ ਜਥੇਬੰਦੀਆਂ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਾਰੰਟੀ ਲਈ ਕਾਨੂੰਨ ਬਣਾਉਣ ਦੀ ਮੰਗ ’ਤੇ ਅੜੇ ਰਹੀਆਂ। ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਕਿਸਾਨਾਂ ਵੱਲੋਂ ਦਿੱਤੀ ਗਈ ਸੂਚੀ ਤੋਂ ਕੁਝ ਮੁੱਦੇ ਉੱਠ ਸਕਦੇ ਹਨ। 4 ਘੰਟੇ ਚੱਲੀ ਇਸ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਿਆ। ਜਿਵੇਂ ਹੀ ਕਿਸਾਨ ਵਾਪਸ ਜਾਣ ਲੱਗੇ ਤਾਂ ਚੰਡੀਗੜ੍ਹ ਤੋਂ ਪੰਜਾਬ ਵਿੱਚ ਦਾਖ਼ਲ ਹੁੰਦੇ ਹੀ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਬਾਅਦ 19 ਮਾਰਚ ਨੂੰ ਹੀ ਪੁਲਿਸ ਸ਼ੰਭੂ ਅਤੇ ਖਨੌਰੀ ਦੋਵਾਂ ਸਰਹੱਦਾਂ ‘ਤੇ ਪਹੁੰਚ ਗਈ ਸੀ। ਪੁਲੀਸ ਨੇ ਕਿਸਾਨਾਂ ਵੱਲੋਂ ਲਾਏ ਸ਼ੈੱਡਾਂ ਅਤੇ ਟੈਂਟਾਂ ਨੂੰ ਉਖਾੜ ਦਿੱਤਾ ਅਤੇ ਸ਼ੰਭੂ -ਖਨੌਰੀ ਬਾਰਡਰ ਨੂੰ ਖਾਲੀ ਕਰਵਾਇਆ ਅਤੇ ਆਵਾਜਾਈ ਨੂੰ ਸ਼ੁਰੂ ਕਰਵਾਇਆ ਗਿਆ ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment