ਚੰਡੀਗੜ੍ਹ: ਖਨੌਰੀ ਮੋਰਚੇ ‘ਚ ਉਸ ਸਮੇਂ ਤਣਾਅ ਵਾਲਾ ਮਾਹੌਲ ਬਣ ਗਿਆ, ਜਦੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਗੁਲੂਕੋਜ਼ ਲਗਵਾਉਣ ਤੋਂ ਮਨ੍ਹਾ ਕਰ ਦਿੱਤਾ। ਖ਼ਬਰ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ। ਗੁਲੂਕੋਜ਼ ਲਾਉਣ ਵਾਲਾ ਡਾਕਟਰ ਦੱਖਣੀ ਭਾਰਤ ਦਾ ਹੋਣ ਕਰਕੇ ਉਸ ਦੀ ਭਾਸ਼ਾ ਸਮਝ ਨਹੀਂ ਆਈ, ਜਿਸ ਕਰਕੇ ਜਗਜੀਤ ਸਿੰਘ ਡੱਲੇਵਾਲ ਨੇ ਉਨ੍ਹਾਂ ਨੂੰ ਇਨਕਾਰ ਕੀਤਾ ਸੀ।
ਇਸ ਸਬੰਧੀ ਮੋਰਚੇ ਦੇ ਪ੍ਰਮੁੱਖ ਆਗੂ ਕਾਕਾ ਸਿੰਘ ਕੋਟੜਾ ਨੇ ਸਿਹਤ ਮੰਤਰੀ ਡਾ. ਬਲਵੀਰ ਸਿਘ ਨਾਲ ਵੀ ਫੋਨ ’ਤੇ ਗੱਲ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰੀ ਡਾਕਟਰ ਡੱਲੇਵਾਲ ਦਾ ਇਲਾਜ਼ ਕਰਨ ਤੋਂ ਅਸਮਰਥ ਹਨ ਤਾਂ ਉਨ੍ਹਾਂ ਨੂੰ ਦੱਸਿਆ ਜਾਵੇ। ਅਸੀਂ ਪ੍ਰਾਈਵੇਟ ਡਾਕਟਰਾਂ ਦਾ ਪ੍ਰਬੰਧ ਕਰ ਲਈਏ।
ਕਾਕਾ ਸਿੰਘ ਕੋਟ ਨੇ ਕਿਹਾ ਅਸੀਂ ਕਿਸੇ ਵੀ ਡਾਕਟਰ ਨਾਲ ਕੋਈ ਮਾੜਾ ਵਿਵਹਾਰ ਨਹੀਂ ਕੀਤਾ। ਦਰਅਸਲ ਜਿਹੜੇ ਡਾਕਟਰਾਂ ਦੀ ਖਨੌਰੀ ਸਰਹੱਦ ਕਿਸਾਨ ਮੋਰਚੇ ‘ਚ ਡਿਊਟੀ ਲੱਗੀ ਸੀ ਉਹਨਾਂ ਨੇ ਸੇਵਾਵਾਂ ਦੇਣ ਤੋਂ ਮਨ੍ਹਾ ਕਰ ਦਿੱਤਾ। ਉੱਧਰ ਰਾਜਿੰਦਰਾ ਹਸਪਤਾਲ ਦੇ ਸੀਨੀਅਰ ਡਾਕਟਰਾ ਨੇ ਮੈਡੀਕਲ ਸੁਪਰੀਡੈਂਟ ਨੂੰ ਇੱਕ ਪੱਤਰ ਲਿਖਿਆ ਤੇ ਇਲਜ਼ਾਮ ਲਾਇਆ ਕਿ ਮੋਰਚੇ ‘ਚ ਕਿਸਾਨ ਮਾੜਾ ਵਿਵਹਾਰ ਕਰ ਰਹੇ ਹਨ।
ਖਨੌਰੀ ਸਰਹੱਦ ਉੱਪਰ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਉਨ੍ਹਾਂ ਦੀ ਟਰਾਲੀ ’ਚੋਂ ਬਾਹਰ ਲਿਆਂਦਾ ਗਿਆ ਹੈ, ਜਿਥੇ ਉਹ ਪਿਛਲੇ 56 ਦਿਨਾਂ ਤੋਂ ਬੈਠੇ ਸਨ। ਇਸ ਸਮੇਂ ਉਨ੍ਹਾਂ ਨੂੰ ਮੋਰਚੇ ਵਾਲੀ ਸਟੇਜ ਦੇ ਨੇੜੇ ਹੀ ਇਕ ਨਿੱਜੀ ਹੋਟਲ ਦੇ ਬਾਹਰ ਖੁੱਲੀ ਹਵਾ ਤੇ ਧੁੱਪ ਦੀ ਰੋਸ਼ਨੀ ਵਿਚ ਰੱਖਿਆ ਗਿਆ ਹੈ ਤੇ ਜਗਜੀਤ ਸਿੰਘ ਡੱਲੇਵਾਲ ਨੇ ਮੈਡੀਕਲ ਸਹੂਲਤ ਵੀ ਲੈਣੀ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।