ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਤੋਂ ਮਿਲੀ ਛੁੱਟੀ

Global Team
2 Min Read

ਚੰਡੀਗੜ੍ਹ: ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਤੋਂ ਛੁੱਟੀ ਹੋ ਮਿਲ ਗਈ ਹੈ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰ ਕੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਅਗਲੀ ਰਣਨੀਤੀ ਤੈਅ ਕਰਨਗੇ।

ਡੱਲੇਵਾਲ ਕਿਸਾਨਾਂ ਦੇ ਕਾਫਲੇ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਡੱਲੇਵਾਲ ‘ਚ ਲੱਗੇ ਕਿਸਾਨ ਮੋਰਚੇ ਵਿੱਚ ਸ਼ਿਰਕਤ ਕਰਨ ਲਈ ਇਥੋਂ ਰਵਾਨਾ ਹੋਏ ਹਨ।  ਪਾਰਕ ਹਸਪਤਾਲ ਵਿਚੋਂ ਛੁੱਟੀ ਹੋਣ ਉਪਰੰਤ ਡੱਲੇਵਾਲ ਨੇ  ਕਿਸਾਨ ਅੰਦੋਲਨ ਦੀ ਕਵਰੇਜ ਕਰਨ ‘ਤੇ ਮੀਡੀਆ ਦਾ ਧੰਨਵਾਦ ਕੀਤਾ  ਨਾਲ ਹੀ ਕਿਹਾ ਕਿ  ਸਰਕਾਰ ਨੇ ਧੋਖਾ ਕਰਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਜਿਸਦੇ ਖਿਲਾਫ਼ ਮੁੜ ਤੋਂ ਅੰਦੋਲਨ ਖੜ੍ਹਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੇਰੀ ਜਿੰਦਗੀ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਇੱਕ ਪਾਸੇ ਗੱਲਬਾਤ ਚਲਦੀ ਹੋਵੇ ਅਤੇ ਦੂਜੇ ਪਾਸੇ ਸਰਕਾਰ ਕਿਸਾਨਾਂ ਨੂੰ ਜ਼ਬਰੀ ਬੰਦੀ ਬਣਾ ਲਵੇ। ਉਨ੍ਹਾਂ ਕਿਹਾ ਕਿ ਬਦਲਾਅ ਵਾਲੀ ਸਰਕਾਰ ਦੇ ਨੁਮਾਇੰਦਿਆਂ ਦਾ ਨਾਮ ਟਰਾਲੀਆਂ ਚੋਰੀ ਕਰਨ ‘ਚ ਆ ਰਿਹਾ ਹੈ। ਜੋ ਕਿ ਸ਼ਰਮ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਚੋਰੀ ਹੋਏ ਸਮਾਨ ਦਾ ਪਾਈ-ਪਾਈ ਦਾ ਹਿਸਾਬ ਲਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment