ਚੰਡੀਗੜ੍ਹ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਜਲੰਧਰ ਤੋਂ ਪਟਿਆਲਾ ਭੇਜ ਦਿੱਤਾ ਗਿਆ ਹੈ। ਡੱਲੇਵਾਲ ਨੂੰ ਪੁਲਿਸ ਨੇ 19 ਮਾਰਚ ਦੀ ਦੇਰ ਰਾਤ ਹਿਰਾਸਤ ਵਿੱਚ ਲੈ ਲਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਜਲੰਧਰ ਦੇ ਪਿਮਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਛਾਉਣੀ ਸਥਿਤ ਰੈਸਟ ਹਾਊਸ ਭੇਜ ਦਿੱਤਾ ਗਿਆ। ਹਾਲਾਂਕਿ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।
ਕਿਸਾਨਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਦੋਆਬਾ ਪ੍ਰਧਾਨ ਗੁਰਮੁੱਖ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਦਰਖਾਸਤ ਵਿੱਚ ਉਨ੍ਹਾਂ ਕਿਹਾ ਕਿ ਪੁਲਿਸ ਨੇ ਕਿਸਾਨਾਂ ਨੂੰ ਬਿਨਾਂ ਕਿਸੇ ਨੋਟਿਸ ਅਤੇ ਕੋਈ ਕਾਰਨ ਦੱਸੇ ਹਿਰਾਸਤ ਵਿੱਚ ਲਿਆ ਹੈ, ਜੋ ਕਿ ਗੈਰ ਕਾਨੂੰਨੀ ਹੈ ਅਤੇ ਕਿਸਾਨਾਂ ਨੂੰ ਜਲਦੀ ਰਿਹਾਅ ਕੀਤਾ ਜਾਵੇ। ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਾਮਲੇ ‘ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਸੋਮਵਾਰ ਤੱਕ ਇਸ ਮਾਮਲੇ ਦੀ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਗਏ ਹਨ।
ਦਸ ਦਈਏ ਕਿ ਕੇਂਦਰ ਨਾਲ 19 ਮਾਰਚ ਨੂੰ ਕਿਸਾਨਾਂ ਦੀ ਮੀਟਿੰਗ ਬੇਸਿੱਟਾ ਰਹੀ। ਮੀਟਿੰਗ ਤੋਂ ਬਾਅਦ ਪੰਜਾਬ ਪੁਲਿਸ ਨੇ ਕਾਰਵਾਈ ਕਰਦਿਆਂ ਸਰਹੱਦ ਤੋਂ ਕਿਸਾਨਾਂ ਦੇ ਟੈਂਟ ਉਖਾੜ ਦਿੱਤੇ ਅਤੇ 700 ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲੀਸ ਨੇ ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੂੰ ਵੀ ਹਿਰਾਸਤ ਵਿੱਚ ਲਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।