ਡੱਲੇਵਾਲ ਦੀ ਭੁੱਖ ਹੜਤਾਲ ਦਾ 26ਵਾਂ ਦਿਨ, ਸਥਿਤੀ ਬੇਹਦ ਨਾਜ਼ੁਕ

Global Team
2 Min Read

ਚੰਡੀਗੜ੍ਹ: ਕਿਸਾਨਾਂ ਨੂੰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਕਾਨੂੰਨ ਲਈ 25 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 26ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਸਥਿਤੀ ਬੇਹਦ ਨਾਜ਼ੁਕ ਦੱਸੀ ਜਾ ਰਹੀ ਹੈ।

ਦੱਸ ਦਈਏ ਕਿ ਬੀਤੇ ਦਿਨੀਂ ਸੁਪਰੀਮ ਕੋਰਟ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ’ਚ ਦਾਖ਼ਲ ਕਰਵਾਉਣ ਸਬੰਧੀ ਫ਼ੈਸਲਾ ਪੰਜਾਬ ਸਰਕਾਰ ਦੇ ਅਧਿਕਾਰੀਆਂ ਅਤੇ ਡਾਕਟਰਾਂ ਉੱਤੇ ਛੱਡ ਦਿੱਤਾ ਸੀ।

ਜਸਟਿਸ ਸੂਰਿਆਕਾਂਤ ਅਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨੇ ਕਿਹਾ ਸੀ ਕਿ ਡੱਲੇਵਾਲ ਦੀ ਸਿਹਤ-ਸੰਭਾਲ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ। ਬੈਂਚ ਨੇ ਡੱਲੇਵਾਲ ਦੀ ਮੈਡੀਕਲ ਹਾਲਤ ਬਾਰੇ ਪੰਜਾਬ ਦੇ ਮੁੱਖ ਸਕੱਤਰ ਅਤੇ ਸਿਹਤ ਅਧਿਕਾਰੀਆਂ ਤੋਂ 2 ਜਨਵਰੀ ਤੱਕ ਰਿਪੋਰਟਾਂ ਮੰਗਦਿਆਂ ਕਿਹਾ ਕਿ ਲੋੜ ਪੈਣ ਉੱਤੇ ਸੂਬਾ ਸਰਕਾਰ ਉਨ੍ਹਾਂ ਕੋਲ ਪਹੁੰਚ ਕਰ ਸਕਦੀ ਹੈ। ਬੈਂਚ ਨੇ ਕਿਹਾ ਕਿ 70 ਸਾਲਾ ਡੱਲੇਵਾਲ ਨੂੰ ਪੰਜਾਬ ਅਤੇ ਹਰਿਆਣਾ ਦੀ ਸਰਹੱਦ ਖਨੌਰੀ ਉੱਤੇ ਧਰਨੇ ਵਾਲੀ ਥਾਂ ਤੋਂ 700 ਮੀਟਰ ਦੇ ਘੇਰੇ ਵਿਚ ਬਣੇ ਆਰਜ਼ੀ ਹਸਪਤਾਲ ਵਿਚ ਤਬਦੀਲ ਕੀਤਾ ਜਾ ਸਕਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment