ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਦੇਰ ਰਾਤ ਅਚਾਨਕ ਵਿਗੜੀ ਸਿਹਤ

Global Team
1 Min Read

 ਸੰਗਰੂਰ : ਖਨੌਰੀ ਬਾਰਡਰ ‘ਤੇ ਮ.ਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਦੇਰ ਰਾਤ ਅਚਾਨਕ ਤਬੀਅਤ ਵਿਗੜ ਗਈ।  ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਘੱਟ ਗਿਆ ਸੀ। ਮੁੱਢਲੀ ਸਹਾਇਤਾ ਤੋਂ ਬਾਅਦ ਬਲੱਡ ਪ੍ਰੈੱਸ਼ਰ ਨਾਰਮਲ ਹੋ ਗਿਆ ਹੈ। ਡਾਕਟਰਾਂ ਦਾ ਕਹਿਣਾ ਕਿਸੇ ਵੇਲੇ ਕੁਝ ਵੀ ਹੋ ਸਕਦਾ ਹੈ।

ਡਾਕਟਰਾਂ ਨੇ ਭਾਵੇਂ ਉਨ੍ਹਾ ਦੀ ਹਾਲਤ ਨੂੰ ਦੇਖਦਿਆਂ ਨੇੜੇ ਹੀ ਇੱਕ ਆਰਜ਼ੀ ਹਪਤਾਲ ਬਣਾਇਆ ਹੋਇਆ ਹੈ ਅਤੇ ਕਿਸੇ ਵੀ ਐਮਰਜੈਂਸੀ ਲਈ ਇੱਕ ਐਂਬੂਲੈਂਸ ਵੀ ਖੜੀ ਹੈ ਪਰ ਉਨ੍ਹਾਂ ਨੂੰ ਇੱਥੋਂ ਡਾਕਰਟਰੀ ਸਹਾਇਤਾ ਲਈ ਕਿਸਾਨ ਨੇਤਾਵਾਂ ਦੀ ਆਗਿਆ ਤੋਂ ਬਿਨਾਂ ਲੈ ਕੇ ਜਾਣਾ ਸੰਭਵ ਨਹੀਂ ਹੈ। ਡੱਲੇਵਾਲ ਨੇ ਆਪਣੀ ਹਾਲਤ ਵਿਗੜਣ ਤੋਂ ਪਹਿਲਾਂ ਸੁਪਰੀਮ ਕੋਰਟ ਵੱਲੋਂ ਨਿਯੁਕਤ ਕੀਤੀ ਹਾਈ ਪਾਵਰ ਕਮੇਟੀ ਨਾਲ ਵੀ ਅੱਜ ਗੱਲਬਾਤ ਕੀਤੀ ਸੀ। ਕਮੇਟੀ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਲੈਣ ਲਈ ਕਿਹਾ ਸੀ ਪਰ ਉਨ੍ਹਾ ਨੇ ਇਸ ਤੋਂ ਇਨਕਾਰ ਕਰ ਦਿੱਤਾ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment