ਚੰਡੀਗੜ੍ਹ:: ਕਿਸਾਨ ਨੇਤਾ ਜਗਜੀਤ ਸਿੰਘ ਡੱੱਲੇਵਾਲ ਦੀ ਕੱਲ੍ਹ ਸ਼ਾਮ ਅਚਾਨਕ ਸਿਹਤ ਵਿਗੜ ਗਈ। ਉਨ੍ਹਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਸੁੱਟੇ ਜਾਣ ਕਾਰਨ ਜਗਜੀਤ ਸਿੰਘ ਡੱਲੇਵਾਲ ਨੂੰ ਸਾਹ ਲੈਣ ਵਿਚ ਦਿੱਕਤ ਤੇ ਬੁਖਾਰ ਵੀ ਸੀ। ਫਿਲਹਾਲ ਡਾਕਟਰਾਂ ਵੱਲੋਂ ਉਨ੍ਹਾਂ ਦਾ ਚੈਕਅੱਪ ਕੀਤਾ ਜਾ ਰਿਹਾ ਹੈ। ਡੱਲੇਵਾਲ ਨੂੰ 99 ਬੁਖਾਰ ਪਾਇਆ ਗਿਆ ਹੈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਦੇ ਇਸ਼ਾਰੇ ਉਤੇ ਹਰਿਆਣਾ ਪੁਲਿਸ ਨੇ ਖਨੌਰੀ ਬਾਰਡਰ ਉਤੇ ਅਣਮਨੁੱਖੀ ਵਿਵਹਾਰ ਕੀਤਾ ਅਤੇ ਬਜ਼ੁਰਗਾਂ ਨੂੰ ਕੁੱਟਿਆ। 25 ਟਰੈਕਟਰ ਭੰਨੇ ਅਤੇ ਟਾਇਰ ਪੈਂਚਰ ਕਰ ਦਿੱਤੇ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲਿਸ ਨਾਲ ਟਕਰਾਅ ਦੌਰਾਨ ਬਠਿੰਡਾ ਦੇ ਕਿਸਾਨ ਦੀ ਮੌਤ ਮਗਰੋਂ ਉਹ ਖਨੌਰੀ ਬਾਰਡਰ ’ਤੇ ਜਾਇਜ਼ਾ ਲੈਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਹੱਦ ਵਿਚ ਦਾਖਲ ਹੋ ਕੇ ਹਰਿਆਣਾ ਦੇ ਨੀਮ ਫੌਜੀ ਬਲਾਂ ਵੱਲੋਂ ਕੀਤੀ ਕਾਰਵਾਈ ਦੀ ਜਾਂਚ ਕਰੇ। ਖਨੌਰੀ ਬਾਰਡਰ ‘ਤੇ 21 ਸਾਲ ਕਿਸਾਨ ਜੋ ਕਿ ਬਠਿੰਡਾ ਦਾ ਰਹਿਣ ਵਾਲਾ ਸੀ, ਦੀ ਮੌਤ ਦੀ ਖਬਰ ਦੇ ਬਾਅਦ ਕਿਸਾਨਾਂ ਵੱਲੋਂ ਦਿੱਲੀ ਕੂਚ ਨੂੰ 2 ਦਿਨਾਂ ਲਈ ਟਾਲ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਅਗਲੇ ਦੋ ਦਿਨ ਦੌਰਾਨ ਅਗਲੇਰੀ ਰਣਨੀਤੀ ਘੜੀ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।