ਨਿਊਜ਼ ਡੈਸਕ: ਉੜੀਸਾ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਕਟਕ ਪੁਲਿਸ ਕਮਿਸ਼ਨਰ ਨੇ ਰਾਕੇਸ਼ ਟਿਕੈਤ ਦੀ ਗ੍ਰਿਫ਼ਤਾਰੀ ਦੀ ਗੱਲ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਰਾਕੇਸ਼ ਟਿਕੈਤ ਸਰਕਾਰੀ ਗੈਸਟ ਹਾਊਸ ਵਿੱਚ ਠਹਿਰੇ ਹੋਏ ਹਨ ਅਤੇ ਅੱਜ ਸ਼ਾਮ ਨੂੰ ਉੜੀਸਾ ਤੋਂ ਰਵਾਨਾ ਹੋਣਗੇ। ਇਸ ਤੋਂ ਪਹਿਲਾਂ ਟਿਕੈਤ ਦੀ ਗ੍ਰਿਫਤਾਰੀ ਦੀ ਖਬਰ ਸਾਹਮਣੇ ਆਈ ਸੀ।
ਕਟਕ ਦੇ ਪੁਲਿਸ ਕਮਿਸ਼ਨਰ ਸੁਰੇਸ਼ ਦੇਵ ਦੱਤਾ ਸਿੰਘ ਨੇ ਦੱਸਿਆ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਇੱਕ ਕਿਸਾਨ ਸੰਗਠਨ ਦੇ ਸੱਦੇ ‘ਤੇ ਰੈਲੀ ‘ਚ ਸ਼ਾਮਲ ਹੋਣ ਲਈ ਉੜੀਸਾ ਆਏ ਸਨ। ਭੁਵਨੇਸ਼ਵਰ ‘ਚ ਉਨਹਾਂ ਦੀ ਗ੍ਰਿਫਤਾਰੀ ਦੀ ਗੱਲ ਪੂਰੀ ਤਰ੍ਹਾਂ ਗਲਤ ਹੈ। ਟਿਕੈਤ ਇੱਕ ਸਰਕਾਰੀ ਗੈਸਟ ਹਾਊਸ ਵਿੱਚਠਹਿਰੇ ਸਨ ਅਤੇ ਹੁਣ ਵੀ ਉੱਥੇ ਹੀ ਹਨ। ਉਹ ਜਦੋਂ ਚਾਹੁਣ ਇੱਥੋਂ ਜਾ ਸਕਦੇ ਹਨ। ਉਨ੍ਹਾਂ ਦੀ ਫਲਾਈਟ ਅੱਜ ਸ਼ਾਮ ਹੈ, ਪਰ ਉਹ ਇਸ ਤੋਂ ਪਹਿਲਾਂ ਵੀ ਰਵਾਨਾ ਹੋ ਸਕਦੇ ਹਨ। ਉਸ ਨੂੰ ਹਿਰਾਸਤ ਵਿਚ ਨਹੀਂ ਲਿਆ ਗਿਆ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਦੀ ਰੈਲੀ 31 ਮਾਰਚ ਨੂੰ ਹੋਣੀ ਸੀ ਪਰ ਹੁਣ ਇਹ ਰੈਲੀ ਇੱਕ ਦਿਨ ਪਹਿਲਾਂ ਰੱਖੀ ਗਈ ਹੈ। ਰੈਲੀ ਦੇ ਕੁਝ ਪ੍ਰਬੰਧਕਾਂ ਨੂੰ ਯਕੀਨੀ ਤੌਰ ‘ਤੇ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਟਿਕੈਤ ਦੇ ਨਾਲ ਲੋਕ ਸਭਾ ਮੈਂਬਰ ਸੁਧਾਕਰ ਸਿੰਘ ਨੂੰ ਵੀ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਉਨਹਾਂ ਨੂੰ ਪ੍ਰੋਟੋਕੋਲ ਅਨੁਸਾਰ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।
ਭੁਵਨੇਸ਼ਵਰ ‘ਚ 22 ਮਾਰਚ ਤੋਂ ਕਿਸਾਨ ਵੱਖ-ਵੱਖ ਮੁੱਦਿਆਂ ‘ਤੇ ਅੰਦੋਲਨ ਕਰ ਰਹੇ ਹਨ। ਸੋਮਵਾਰ ਨੂੰ ਭੁਵਨੇਸ਼ਵਰ ‘ਚ ਹੋਣ ਵਾਲੇ ਪੈਦਲ ਮਾਰਚ ਲਈ ਸੰਯੁਕਤ ਕਿਸਾਨ ਮੋਰਚਾ ਦੇ ਨੇਤਾਵਾਂ ਨੂੰ ਵੀ ਓਡੀਸ਼ਾ ਬੁਲਾਇਆ ਗਿਆ ਸੀ। ਜਿਸ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਬੀਕੇਯੂ ਵਰਕਰਾਂ ਨਾਲ ਭੁਵਨੇਸ਼ਵਰ ਪੁੱਜੇ ਪਰ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ।ਪੁਲਿਸ ਰਾਕੇਸ਼ ਟਿਕੈਤ ਨੂੰ ਲੈ ਕੇ ਥਾਣੇ ਪਹੁੰਚੀ ਅਤੇ ਉਸ ਤੋਂ ਬਾਅਦ ਉਸ ਨੂੰ ਗੈਸਟ ਹਾਊਸ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਦਾਅਵਾ ਕੀਤਾ ਗਿਆ ਸੀ ਕਿ ਟਿਕੈਤ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਪਰ ਹੁਣ ਪੁਲਿਸ ਨੇ ਖੁਦ ਹੀ ਟਿਕੈਤ ਦੀ ਗ੍ਰਿਫਤਾਰੀ ਦੀ ਖਬਰ ਨੂੰ ਗਲਤ ਕਰਾਰ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

