ਚੰਡੀਗੜ੍ਹ: ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਰਿਹਾਈ ਤੋਂ ਬਾਅਦ ਉਨ੍ਹਾਂ ਐਲਾਨ ਕੀਤਾ ਕਿ ਉਹ ਬਹਾਦੁਰਗੜ੍ਹ ਕਿਲ੍ਹੇ ਪਹੁੰਚਣਗੇ ਅਤੇ ਉੱਥੇ ਪ੍ਰੈਸ ਕਾਨਫਰੰਸ ਕਰਨਗੇ। ਸਰਵਣ ਸਿੰਘ ਪੰਧੇਰ ਨੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਡੇ ਮੋਰਚਿਆਂ ਨੂੰ ਢਾਹਿਆ ਗਿਆ, ਅਸੀਂ ਉਸ ਦੀ ਸਖ਼ਤ ਨਿਖੇਧੀ ਕਰਦੇ ਹਾਂ। ਉਨ੍ਹਾਂ ਆਪਣੇ ਸਾਥੀਆਂ ਨਾਲ ਭਵਿੱਖ ਦੀ ਰਣਨੀਤੀ ਬਾਰੇ ਵੀ ਚਰਚਾ ਕੀਤੀ।
#WATCH | Punjab | Farmer leader Sarwan Singh Pandher says, “I have been released from Mukhtsar Sahib prison, and I will reach Bahadurgarh Fort around 9 am and will hold a press conference there… I strongly condemn the Punjab government and the way our fronts were destroyed…… pic.twitter.com/fxq9ZNotXa
— ANI (@ANI) March 28, 2025
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।