ਸੰਗਰੂਰ ‘ਚ CM ਮਾਨ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਕਿਸਾਨ ਆਗੂ-ਨੌਜਵਾਨ ਗ੍ਰਿਫਤਾਰ

Prabhjot Kaur
2 Min Read

ਸੰਗਰੂਰ: ਪੰਜਾਬ ਦੇ ਸੰਗਰੂਰ ਅਤੇ ਮਾਨਸਾ ਵਿੱਚ ਕਿਸਾਨ ਆਗੂਆਂ ਅਤੇ ਨੌਜਵਾਨਾਂ ਨੂੰ ਸ਼ਨੀਵਾਰ ਸਵੇਰੇ ਹੀ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਗੁੱਸੇ ਵਿਚ ਆ ਗਈਆਂ ਤੇ ਅੰਮ੍ਰਿਤਸਰ, ਫ਼ਿਰੋਜ਼ਪੁਰ, ਬਠਿੰਡਾ ਸਣੇ ਹੋਰ ਜ਼ਿਲ੍ਹਿਆਂ ‘ਚ 12 ਵਜੇ ਟੋਲ ਪਲਾਜ਼ੇ ਬੰਦ ਕਰਨ ਦੀ ਤਿਆਰੀ ਵਿਚ ਹਨ। ਦਰਅਸਲ ਯੂਟਿਊਬ ਬਲਾਗਰ ਭਾਨਾ ਸਿੱਧੂ ਦੇ ਹੱਕ ਵਿੱਚ ਕਿਸਾਨ ਜਥੇਬੰਦੀਆਂ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੀਆਂ ਹਨ।

ਇਸ ਦੇ ਨਾਲ ਹੀ ਪੁਲਿਸ ਨੇ ਵੀ ਪੂਰੀ ਤਿਆਰੀ ਕਰ ਲਈ ਹੈ। ਸੜਕਾਂ ’ਤੇ ਬੈਰੀਕੇਡ ਲਗਾ ਕੇ ਇਲਾਕੇ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

ਕਿਸਾਨਾਂ ਵਾਂਗ ਹੀ 1 ਫਰਵਰੀ ਨੂੰ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਜੀਤ ਸਿੰਘ ਮਾਨ ਨੂੰ ਨਜ਼ਰਬੰਦ ਕਰ ਦਿੱਤਾ ਗਿਆ, ਜਿਸ ਦਾ ਵਿਰੋਧੀ ਪਾਰਟੀਆਂ ਵੱਲੋਂ ਵੀ ਖੁੱਲ੍ਹ ਕੇ ਵਿਰੋਧ ਕੀਤਾ ਗਿਆ। ਹੁਣ ਸੰਸਦ ਮੈਂਬਰ ਮਾਨ ਨੇ ਇਸ ਸਬੰਧੀ ਲਿਖਤੀ ਸ਼ਿਕਾਇਤ ਲੋਕ ਸਭਾ ਸਪੀਕਰ ਨੂੰ ਭੇਜ ਦਿੱਤੀ ਹੈ।

ਕਿਸਾਨ ਆਗੂਆਂ ਨੇ ਭਾਨਾ ਸਿੱਧੂ ਦੇ ਹੱਕ ਵਿੱਚ ਚੋਣ ਲੜਨ ਦਾ ਐਲਾਨ ਕੀਤਾ ਸੀ। ਅੱਜ ਸੰਗਰੂਰ ਵਿੱਚ 15 ਦੇ ਕਰੀਬ ਕਿਸਾਨ ਜਥੇਬੰਦੀਆਂ ਮੁੱਖ ਮੰਤਰੀ ਹਾਊਸ ਪਹੁੰਚਣ ਜਾ ਰਹੀਆਂ ਹਨ। ਜਿਸ ਵਿੱਚ ਸੰਗਰੂਰ ਅਤੇ ਮਾਨਸਾ ਦੇ ਨੌਜਵਾਨ ਕਿਸਾਨ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਹਨ। ਪਰ ਅੱਜ ਸਵੇਰੇ ਪੁਲੀਸ ਨੇ ਸੰਗਰੂਰ ਦੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਘਰੇ ਹੀ ਰੋਕ ਲਿਆ ਹੈ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment