ਚੰਡੀਗਡ਼੍ਹ : ਦੇਸ਼ ਅੰਦਰ ਚੱਲ ਰਹੇ ਕਿਸਾਨੀ ਸੰਘਰਸ਼ ਦਰਮਿਆਨ ਬੀਤੇ ਦਿਨੀਂ ਕਿਸਾਨ ਆਗੂਆਂ ਵੱਲੋਂ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ। ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਕਿਸਾਨ ਆਗੂਆਂ ਨੇ ਦੱਸਿਆ ਕਿ ਸਤਾਰਾਂ ਮਾਰਚ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ । ਜਿਸ ਬਾਬਤ ਸਿੰਘੂ ਬਾਰਡਰ ਵਿਖੇ ਬਹੁਤ ਵਡੀ ਕਨਵੈਨਸ਼ਨ ਰੱਖੀ ਗਈ ਹੈ ਉਨ੍ਹਾਂ ਦੱਸਿਆ ਕਿ ਦੇਸ਼ ਅੰਦਰ ਹੋ ਰਹੇ ਨਿੱਜੀ ਕਰਨ ਨੂੰ ਲੈ ਕੇ ਵੀ ਪ੍ਰਦਰਸ਼ਨ ਕੀਤੇ ਜਾਣਗੇ। ਕਿਸਾਨ ਆਗੂਆਂ ਨੇ ਦੱਸਿਆ ਕਿ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਕਿਸਾਨ ਆਗੂ ਨੇ ਦੱਸਿਆ ਕਿ ਟਰੇਡ ਯੂਨੀਅਨ ਵਲੋਂ ਨਿੱਜੀਕਰਨ ਦੇ ਖਿਲਾਫ਼ ਪ੍ਰਦਰਸ਼ਨ ਲਈ ਸੱਦਾ ਦਿੱਤਾ ਗਿਆ ਹੈ ਉਨ੍ਹਾਂ ਕਿਹਾ ਕਿ ਇਸ ਦੌਰਾਨ ਕਿਸਾਨ ਮੋਰਚਾ ਵੀ ਇਸ ਚ ਸ਼ਮੂਲੀਅਤ ਕਰੇਗਾ ਤੇ ਰੇਲਵੇ ਸਟੇਸ਼ਨਾਂ ਤੇ ਧਰਨੇ ਦਿੱਤੇ ਜਾਣਗੇ।