ਮੋਹਾਲੀ : ਕੇਂਦਰੀ ਰਾਜ ਰਵਨੀਤ ਬਿੱਟੂ ਨੇ ਇੱਕ ਫਿਰ ਤੋਂ ਕਿਸਾਨ ਆਗੂਆਂ ਖ਼ਿਲਾਫ਼ ਜਾਂਚ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ ਜਾਂਚ ਕੀਤੀ ਜਾਵੇਗੀ। ਬਿੱਟੂ ਨੇ ਕਿਸਾਨਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਜ਼ਿਮਨੀ ਚੋਣਾਂ ਤੋਂ ਬਾਅਦ ਕਿਸਾਨ ਆਗੂਆਂ ਦੀਆਂ ਜ਼ਮੀਨ ਜਾਇਦਾਦਾਂ ਦੀ ਜਾਂਚ ਕੀਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਕਿਸਾਨ ਆਗੂ ਬਣਨ ਤੋਂ ਪਹਿਲਾਂ ਅਤੇ ਬਾਅਦ ਦੀ ਜਾਇਦਾਦ ਦੀ ਜਾਂਚ ਜਾਵੇਗੀ। ਬਿੱਟੂ ਨੇ ਕਿਹਾ ਕਿ ਕਿਸਾਨ ਆਗੂ ਆੜ੍ਹਤੀ ਅਤੇ ਸ਼ੈਲਰ ਮਾਲਕ ਬਣੇ ਹੋਏ ਹਨ ਅਤੇ ਕਿਸਾਨ ਲੀਡਰ ਖਾਦ ਦੀਆਂ ਟ੍ਰੇਨਾਂ ਲੁੱਟ ਰਹੇ ਨੇ। ਉਨ੍ਹਾਂ ਨੇ ਸਵਾਲ ਕੀਤਾ ਕਿ ਕੀ ਕਿਸਾਨ ਆਗੂ ਤਾਲਿਬਾਨ ਬਣਾਉਣਾ ਚਾਹੁੰਦੇ ਹਨ। ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੇ ਕਿਹਾ ਕਿ ਬੀਜੇਪੀ ਨੂੰ ਹਰਾਉਣ ਲਈ ਕਾਂਗਰਸ ਵੱਲੋਂ ਕਿਸਾਨ ਲੀਡਰਾਂ ਨੂੰ ਭੇਜਿਆ ਜਾਂਦੀ ਹੈ ਨਹੀਂ ਤਾਂ ਕਿਸਾਨਾਂ ਦੇ ਕੋਲ ਸਮਾਂ ਹੀ ਨਹੀਂ ਹੈ।
ਬਿੱਟੂ ਦੇ ਇਸ ਬਿਆਨ ਤੋਂ ਕਿਸਾਨ ਆਗੂਆਂ ਨੇ ਉਨ੍ਹਾਂ ਦੇ ਇਸ ਬਿਆਨ ਦਾ ਜਵਾਬ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਰਵਨੀਤ ਬਿੱਟੂ ਦੇ ਇਸ ਚੈਲੇਂਜ਼ ਦਾ ਸਵਾਗਤ ਕਰਦੇ ਨੇ ਅਤੇ ਉਹ ਕਦੋਂ ਵੀ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ ਜਾਂਚ ਕਰਵਾ ਸਕਦੇ ਹਨ। ਉਨਾਂ ਨੇ ਕਿਹਾ ਕਿ ਉਹ ਬਿੱਟੂ ਦੇ ਅਜਿਹੇ ਬਿਆਨਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਪੰਧੇਰ ਨੇ ਕਿਹਾ ਕਿ ਜੇਕਰ ਸਰਕਾਰ ਦੀਆਂ ਚਾਲਾਂ ਨੂੰ ਕੋਈ ਬੇਨਕਾਬ ਕਰਦਾ ਹੈ ਤਾਂ ਉਹ ਕਿਸਾਨ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਉਹ ਹਰ ਜਾਂਚ ਲਈ ਤਿਆਰ ਹਨ। ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕਿ ਕੀ ਰਵਨੀਤ ਬਿੱਟੂ ਭਾਜਪਾ ਆਗੂਆਂ ਦੀ ਸਪੰਤੀ ਦੀ ਜਾਂਚ ਕਰਾਉਣ ਲਈ ਤਿਆਰ ਹਨ। ਇਸਦੇ ਨਾਲ ਪੰਧੇਰ ਨੇ ਕਿਹਾ ਕਿ ਬਿੱਟੂ ਜੋ ਇਲਜ਼ਾਮ ਕਿਸਾਨ ਆਗੂਆਂ ’ਤੇ ਲਾ ਰਹੇ ਹਨ ਉਸਦੇ ਸਬੂਤ ਵੀ ਪੇਸ਼ ਕਰਨ ਪਰ ਜੇਕਰ ਇਲਜ਼ਾਮ ਝੂਠੇ ਹੋਏ ਤਾਂ ਬਿੱਟੂ ਮੁਆਫੀ ਮੰਗਣ। ਉਨ੍ਹਾਂ ਨੇ ਕਿਹਾ ਕਿ ਗ੍ਰਾਊਂਡ ’ਤੇ ਕਿਸਾਨ ਆਗੂ ਨਹੀਂ ਕਿਸਾਨ ਹੀ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਇਕੱਲੇ ਪੰਜਾਬ ਵਿੱਚ ਹੀ ਨਹੀਂ ਹੋਰ ਸੂਬਿਆਂ ਵਿੱਚ DAP ਲਈ ਲਾਈਨਾਂ ਲੱਗੀਆਂ ਹੋਈਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।