ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਨਾਲ ਹੋਣ ਵਾਲੀ ਬੈਠਕ ਲਈ ਕਿਸਾਨ ਆਗੂਆਂ ਨੇ ਸਿੰਘੂ ਬਾਰਡਰ ਤੋਂ ਦਿੱਲੀ ਦੇ ਵਿਗਿਆਨ ਭਵਨ ਲਈ ਕੂਚ ਕਰ ਦਿੱਤਾ ਹੈ। ਇਨ੍ਹਾਂ ਕਿਸਾਨ ਆਗੂਆਂ ਨੇ ਦੱਸਿਆ ਕਿ 35 ਜਥੇਬੰਦੀਆਂ ਦੇ ਆਗੂ ਸਰਕਾਰ ਨੂੰ ਮਿਲਣ ਜਾ ਰਹੇ ਹਨ। ਅਸੀਂ ਪੜ੍ਹੇ ਲਿਖੇ ਕਿਸਾਨ ਹਾਂ, ਅਸੀਂ ਜਾਣਦੇ ਹਾਂ ਸਾਡੇ ਲਈ ਕੀ ਚੰਗਾ ਹੈ ਅਸੀਂ ਚਾਹੁੰਦੇ ਹਾਂ ਕਿ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ।
ਉੱਥੇ ਹੀ ਨਵੇਂ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਖ਼ਤਮ ਕਰਨ ਅਤੇ ਐੱਮਐੱਸਪੀ ਦੀ ਗਾਰੰਟੀ ਦੀਆਂ ਮੰਗਾਂ ਨੂੰ ਲੈ ਕੇ ਦਿੱਲੀ ਬਾਰਡਰ ਤੇ ਡਟੇ ਕਿਸਾਨਾਂ ਦੇ ਨਾਲ ਚੌਥੇ ਦੌਰ ਦੀ ਬੈਠਕ ‘ਤੇ ਸਭ ਦੀਆਂ ਉਮੀਦਾਂ ਟਿਕੀਆਂ ਹਨ। ਇਸ ਨੂੰ ਲੈ ਕੇ ਕਿਸਾਨ ਸੰਗਠਨਾਂ ਅਤੇ ਸਰਕਾਰ ਵਿਚ ਬੁੱਧਵਾਰ ਨੂੰ ਦਿਨ ਭਰ ਤਿਆਰੀਆਂ ਦਾ ਦੌਰ ਚਲਦਾ ਰਿਹਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਮੰਤਰੀਆਂ ਨੇ ਬੈਠਕ ਕੀਤੀ, ਜਦਕਿ ਦਿੱਲੀ ਦੇ ਸਿੰਘੂ ਬਾਰਡਰ ‘ਤੇ ਕਿਸਾਨ ਆਗੂ ਅਤੇ ਵਿੱਚ ਦਿਨ ਭਰ ਕਈ ਦੌਰ ਦੀਆਂ ਬੈਠਕਾਂ ਹੋਈਆਂ, ਜਿਸ ‘ਚ ਸਰਕਾਰ ਦੇ ਸਾਹਮਣੇ ਚੁੱਕੇ ਜਾਣ ਵਾਲੇ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਗਈ
ਖੇਤੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਵੀਰਵਾਰ ਦੀ ਬੈਠਕ ਵਿੱਚ ਕਿਸਾਨਾਂ ਦੀਆਂ ਚਿੰਤਾਵਾਂ ‘ਤੇ ਚਰਚਾ ਕਰ ਉਨ੍ਹਾਂ ਦਾ ਹੱਲ ਕੱਢਿਆ ਜਾਵੇਗਾ ਸਰਕਾਰ ਇਸ ਲਈ ਤਿਆਰ ਹੈ।