ਚੰਡੀਗੜ੍ਹ: ਚੰਡੀਗੜ੍ਹ ਦੀ ਸਰਹੱਦ ‘ਤੇ ਬੈਠੇ ਕਿਸਾਨ ਅੱਜ ਰਾਜਪਾਲ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਬੀਤੇ ਦਿਨੀ ਗਵਰਨਰ ਵੱਲੋਂ ਮੁਲਾਕਾਤ ਦਾ ਸੱਦਾ ਆਇਆ ਸੀ। ਜਿਸ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ ਕੂਚ ਦਾ ਫ਼ੈਸਲਾ ਟਾਲ ਦਿੱਤਾ ਅੱਜ ਸਵੇਰੇ ਕਿਸਾਨ ਰਾਜਪਾਲ ਨੂੰ ਮਿਲਣ ਦੇ ਲਈ ਮੋਰਚੇ ਤੋਂ ਰਵਾਨਾ ਹੋਣਗੇ।
ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖਿਲਾਫ਼ ਚੱਲ ਰਹੇ ਪ੍ਰਦਰਸ਼ਨ ਵਿੱਚ ਪੰਜਾਬ ਦੀਆਂ 33 ਕਿਸਾਨ ਜਥੇਬੰਦੀਆਂ ਸ਼ਾਮਲ ਹਨ। ਰਾਜਪਾਲ ਨੂੰ ਮਿਲਣ ਦੇ ਲਈ ਹਰ ਜਥੇਬੰਦੀ ਦਾ ਇੱਕ ਇੱਕ ਨੁਮਾਇੰਦਾ ਚੁਣਿਆ ਜਾਵੇਗਾ ਜੋ ਗਵਰਨਰ ਹਾਊਸ ਨੂੰ ਜਾਵੇਗਾ।
ਸੋਮਵਾਰ ਸਵੇਰੇ ਕਿਸਾਨ ਆਗੂਆਂ ਹਰਮੀਤ ਸਿੰਘ ਕਾਦੀਆਂ, ਨਿਰਭੈ ਸਿੰਘ ਤੇ ਸਤਨਾਮ ਸਿੰਘ ਸਾਹਨੀ ਦੀ ਪ੍ਰਧਾਨਗੀ ‘ਚ ਮੁਹਾਲੀ ਦੇ ਇਕ ਹੋਟਲ ‘ਚ ਕਿਸਾਨਾਂ ਦੀ ਬੈਠਕ ਹੋਈ। ਇਸ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ ਰਾਜ ਭਵਨ ਤੋਂ ਮੰਗਲਵਾਰ ਨੂੰ ਮਿਲਣ ਦਾ ਸਮਾਂ ਦਿੱਤਾ ਗਿਆ ਹੈ। ਕਿਸਾਨ ਯੂਨੀਅਨ ਦੇ ਕੁਝ ਮੈਂਬਰ ਰਾਜਪਾਲ ਨੂੰ ਮਿਲਣ ਜਾਣਗੇ ਅਤੇ ਕੇਂਦਰ ਸਰਕਾਰ ਤੱਕ ਆਪਣੀਆਂ ਮੰਗਾ ਪਹੁੰਚਾਉਣਗੇ।
ਦੂਜੇ ਪਾਸ ਕਿਸਾਨਾਂ ਦੇ ਧਰਨੇ ਦੀ ਰੂਪ ਰੇਖਾ ਵੀ ਤੈਅ ਹੋਵੇਗੀ। ਫਿਲਹਾਲ ਤਾਂ ਧਰਨਾ ਤਿੰਨ ਦਿਨ ਲਈ ਯਾਨੀ 26, 27 ਅਤੇ 28 ਨਵੰਬਰ ਲਈ ਸੁੱਦਿਆ ਹੋਇਆ ਹੈ ਪਰ ਪੰਜਾਬ ਸਰਕਾਰ ਕੋਲੋ ਰੱਖੀਆਂ ਮੰਗਾਂ ‘ਤੇ ਹਾਲੇ ਤੱਕ ਕਿਸਾਨਾਂ ਨੂੰ ਕੋਈ ਜਵਾਬ ਨਹੀਂ ਆਇਆ। ਇਸ ਲਈ ਕਿਸਾਨ ਅੱਜ ਸ਼ਾਮ ਤੱਕ ਪੰਜਾਬ ਸਰਕਾਰ ਦੇ ਜਵਾਬ ਦੀ ਉਡੀਕ ਕਰਨਗੇ ਅਤੇ ਸ਼ਾਮ ਨੂੰ ਮੀਟਿੰਗ ਕਰਕ ਦੱਸਣਗੇ ਕਿ ਧਰਨਾ ਅੱਗੇ ਵਧੇਗਾ ਜਾ ਨਹੀਂ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।