ਟਿਕਰੀ ਬਾਰਡਰ ‘ਤੇ ਮਾਨਸਾ ਦੇ ਕਿਸਾਨ ਦੀ ਮੌਤ, ਕੈਪਟਨ ਵਲੋਂ ਆਰਥਿਕ ਮਦਦ ਦਾ ਐਲਾਨ 

TeamGlobalPunjab
2 Min Read

ਮਾਨਸਾ :  ਕਿਸਾਨ ਅੰਦੋਲਨ ਨਾਲ ਜੁੜੀ ਇੱਕ ਬੁਰੀ ਖ਼ਬਰ ਸਾਹਮਣੇ ਆਈ ਹੈ। ਜਿਸ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਟਿਕਰੀ ਬਾਰਡਰ ‘ਤੇ ਚੱਲ ਰਹੇ ਧਰਨੇ ਵਿੱਚ ਸ਼ਾਮਲ ਮਾਨਸਾ ਦੇ ਨੌਜਵਾਨ ਕਿਸਾਨ ਦੀ ਮੌਤ ਹੋ ਗਈ। ਕਿਸਾਨ ਗੁਰਮੀਤ ਸਿੰਘ ਪੁੱਤਰ ਗੁਰਨਾਮ ਸਿੰਘ ਮਾਨਸਾ ਦੇ ਪਿੰਡ ਧਿੰਗੜ ਦਾ ਰਹਿਣ ਵਾਲਾ ਸੀ। ਇਸ ਦੌਰਾਨ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਹੈ।

ਗੁਰਮੀਤ ਸਿੰਘ ਬੀਤੇ ਕੱਲ੍ਹ ਹੀ ਟਰੈਕਟਰ ਲੈ ਕੇ ਗਣਤੰਤਰ ਕਿਸਾਨ ਪਰੇਡ ‘ਚ ਸ਼ਾਮਲ ਹੋਣ ਲਈ ਦਿੱਲੀ ਗਿਆ ਸੀ ਅਤੇ ਉਸ ਨੂੰ ਅੱਜ ਸਵੇਰ ਸਮੇਂ ਦਿਲ ਦਾ ਦੌਰਾ ਪੈ ਗਿਆ। ਇਸ ਤੋਂ ਬਾਅਦ ਉਸ ਨੂੰ ਬਹਾਦਰਗੜ੍ਹ ਦੇ ਇਕ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ।

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਲੀਡਰ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਗੁਰਮੀਤ ਸਿੰਘ ਪਿਛਲੇ ਕਾਫ਼ੀ ਸਾਲਾਂ ਤੋਂ ਕਿਸਾਨ ਜਥੇਬੰਦੀ ਨਾਲ ਜੁੜਿਆ ਸੀ। ਜਥੇਬੰਦੀ ਨੇ ਮੰਗ ਕੀਤੀ ਕਿ ਉਹ ਪੀੜਤ ਪਰਿਵਾਰ ਦੇ ਕਰਜ਼ੇ ਨੂੰ ਮੁਆਫ਼ ਕਰਨ ਦੇ ਨਾਲ-ਨਾਲ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਪੰਜ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ।

ਓਧਰ ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਮੀਤ ਸਿੰਘ ਦੀ ਮੌਤ ‘ਤੇ ਦੁੱਖ ਜਾਹਰ ਕੀਤਾ ਅਤੇ ਪਰਿਵਾਰ ਨੂੰ ਪੰਜ ਲੱਖ ਰੁਪਏ ਸਹਾਇਤਾ ਰਾਸ਼ੀ, ਇੱਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ।

- Advertisement -

Share this Article
Leave a comment