ਕਿਸਾਨਾਂ ਨੇ ਸੁਖਬੀਰ ਬਾਦਲ ਦਾ ਕੀਤਾ ਤਿੱਖਾ ਵਿਰੋਧ, ਦਿਖਾਈਆਂ ਕਾਲੀਆਂ ਝੰਡੀਆਂ, ਵੇਖੋ ਵੀਡੀਓ

TeamGlobalPunjab
1 Min Read

ਜ਼ੀਰਾ/ਫਿਰੋਜ਼ਪੁਰ (ਪਰਮਜੀਤ ਪੰਮਾ) : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀ ‘ਗੱਲ ਪੰਜਾਬ ਦੀ’ ਮੁਹਿੰਮ ਦੇ ਪਹਿਲੇ ਦਿਨ ਹੀ ਕਿਸਾਨਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਜੀਰਾ ਪੁੱਜੇ ਸੁਖਬੀਰ ਬਾਦਲ ਖਿਲਾਫ਼ ਕਿਸਾਨ ਜਥੇਬੰਦੀਆਂ ਨੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਸੁਖਬੀਰ ਬਾਦਲ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਜਤਾਇਆ ਗਿਆ। ਪੁਲਿਸ ਨੇ ਕਿਸੇ ਵੀ ਤਰ੍ਹਾਂ ਦੇ ਟਕਰਾਅ ਨੂੰ ਰੋਕਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ ।

 

- Advertisement -

ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਵਿੱਚ ਸੰਘਰਸ਼ ਕਰ ਰਹੇ ਹਨ ਜਦੋਂ ਕਿ ਸਿਆਸਤਦਾਨ ਕਿਸਾਨਾਂ ਦੀ ਸਾਰ ਲੈਣ ਦੀ ਬਜਾਏ ਆਪਣੇ ਇਲੈਕਸ਼ਨ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਜਦ ਤੱਕ ਖੇਤੀ ਕਨੂੰਨ ਰੱਦ ਨਹੀਂ ਹੁੰਦੇ ਪੰਜਾਬ ਵਿੱਚ ਹਰ ਸਿਆਸੀ ਪਾਰਟੀ ਦਾ ਵਿਰੋਧ ਇਸੇ ਤਰ੍ਹਾਂ ਜਾਰੀ ਰਹੇਗਾ।

ਕਿਸਾਨ ਜਥੇਬੰਦੀਆਂ ਸੁਖਬੀਰ ਬਾਦਲ ਦੇ ਵਿਰੋਧ ਵਿੱਚ ਕਰੀਬ ਦੋ ਘੰਟੇ ਤਕ ਸੜਕ ਤੇ ਡਟੀਆਂ ਰਹੀਆਂ।

 ਵਿਰੋਧ ਕਰਨ ਵਾਲੇ ਕਿਸਾਨ ਨਹੀਂ ਕਾਂਗਰਸੀ : ਸੁਖਬੀਰ

 

ਉਧਰ ਜੀਰਾ ਵਿੱਚ ਹੋਏ ਵਿਰੋਧ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਇਹ ਵਿਰੋਧ ਕਿਸਾਨਾਂ ਨੇ ਨਹੀਂ ਬਲਕਿ ਜੀਰਾ ਦੇ ਕਾਂਗਰਸੀਆਂ ਨੇ ਕੀਤਾ ਹੈ।

- Advertisement -
Share this Article
Leave a comment