ਚੰਡੀਗੜ੍ਹ: ਕਿਸਾਨਾਂ ਦੇ ਅੰਦੋਲਨ ਕਾਰਨ ਰੇਲਵੇ ਵਿਭਾਗ ਨੂੰ ਇੱਕ ਵਾਰ ਮੁੜ ਤੋਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦੇ ਚਲਦੇ ਉੱਤਰ ਰੇਲਵੇ ਨੇ ਕਈ ਟਰੇਨਾਂ ਦੀਆਂ ਸੇਵਾਵਾਂ ਨੂੰ ਰੱਦ ਕਰ ਦਿੱਤਾ ਹੈ ਜਦਕਿ ਕਈ ਟਰੇਨਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।
ਕਿਸਾਨਾਂ ਦੇ ਅੰਦੋਲਨ ਨੂੰ ਧਿਆਨ ‘ਚ ਰੱਖਦੇ ਹੋਏ ਹੀ ਇਨ੍ਹਾਂ ਟਰੇਨਾਂ ਨੂੰ ਬਹਾਲ ਕੀਤਾ ਜਾਵੇਗਾ। ਜਿਨ੍ਹਾਂ ਟਰੇਨਾਂ ਦਾ ਸਮਾਂ ਬਦਲਿਆ ਗਿਆ ਹੈ ਉਨ੍ਹਾਂ ਨੂੰ ਦੂਸਰੇ ਰਸਤਿਓਂ ਚਲਾਉਣ ਦਾ ਉੱਤਰੀ ਰੇਲਵੇ ਪ੍ਰਬੰਧ ਕਰ ਰਹੀ ਹੈ।
ਅਜਮੇਰ-ਅੰਮ੍ਰਿਤਸਰ ਐਕਸਪ੍ਰੈੱਸ ਸਪੈਸ਼ਲ ਟਰੇਨ ਨੇ ਦੋ ਦਸੰਬਰ ਤੋਂ ਸ਼ੁਰੂ ਹੋਣਾ ਸੀ ਪਰ ਕਿਸਾਨ ਅੰਦੋਲਨ ਕਾਰਨ ਉਸ ਨੂੰ ਰੇਲਵੇ ਵਿਭਾਗ ਵੱਲੋਂ ਰੱਦ ਕਰ ਦਿੱਤਾ ਗਿਆ। ਇਸੇ ਤਰ੍ਹਾਂ ਦਿਬਰੂਗੜ੍ਹ-ਅੰਮ੍ਰਿਤਸਰ ਐਕਸਪ੍ਰੈੱਸ ਅਤੇ ਬਠਿੰਡਾ ਵਾਰਾਣਸੀ ਬਠਿੰਡਾ ਐਕਸਪ੍ਰੈੱਸ ਸਪੈਸ਼ਲ ਟ੍ਰੇਨਾਂ ਅਗਲੇ ਹੁਕਮਾਂ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।