‘ਕਿਸਾਨਾਂ ਦੇ ਅੰਦੋਲਨ ਨੂੰ ਸ਼ਾਹੀਨ ਬਾਗ ਵਾਂਗ ਨਾ ਸਮਝੋ ਜ਼ਰੂਰਤ ਪਈ ਤਾਂ ਅੱਗੇ ਵਧਾਂਗੇ’

TeamGlobalPunjab
2 Min Read

ਨਵੀਂ ਦਿੱਲੀ: ਖੇਤੀ ਕਾਨੂੰਨ ਮੁੱਦੇ ‘ਤੇ ਕਿਸਾਨ ਜਥੇਬੰਦੀਆਂ ਨੇ ਆਪਣਾ ਅੰਦੋਲਨ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਅੱਜ ਸਿੰਘੂ ਬਾਰਡਰ ‘ਤੇ ਵਿਚਾਰ ਚਰਚਾ ਕੀਤੀ ਗਈ। ਜਿਸ ਤੋਂ ਬਾਅਦ ਕਿਸਾਨਾਂ ਨੇ ਫ਼ੈਸਲਾ ਕੀਤਾ ਕਿ ਜੇਕਰ 4 ਜਨਵਰੀ ਦੀ ਮੀਟਿੰਗ ਵੀ ਬੇਸਿੱਟਾ ਰਹਿੰਦੀ ਹੈ ਤਾਂ 6 ਜਨਵਰੀ ਨੂੰ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਤੋਂ ਇਲਾਵਾ 6 ਜਨਵਰੀ ਤੋਂ 20 ਜਨਵਰੀ ਤੱਕ ਜਨ ਜਾਗ੍ਰਿਤੀ ਅਭਿਆਨ ਵੀ ਚਲਾਇਆ ਜਾਵੇਗਾ ਜਿਸ ਤੋਂ ਇਹ ਸਾਬਿਤ ਹੋਵੇਗਾ ਕਿ ਖੇਤੀ ਕਾਨੂੰਨ ਦੀ ਖ਼ਿਲਾਫ਼ਤ ਸਿਰਫ ਪੰਜਾਬ ਹਰਿਆਣਾ ਦੇ ਕਿਸਾਨ ਨੇ ਨਹੀਂ ਕਰ ਰਹੇ ਸਗੋਂ ਪੂਰਾ ਦੇਸ਼ ਦੇ ਕਿਸਾਨ ਇਸ ਅੰਦੋਲਨ ਨਾਲ ਜੁੜੇ ਹਨ।

ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ 18 ਜਨਵਰੀ ਨੂੰ ਕਿਸਾਨ ਮਹਿਲਾ ਦਿਵਸ ਵਜੋਂ ਮਨਾਉਣਗੇ ਅਤੇ 23 ਜਨਵਰੀ ਨੂੰ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ਮੌਕੇ ਦੇਸ਼ ਭਰ ‘ਚ ਖੇਤੀ ਕਾਨੂੰਨ ਦੇ ਖ਼ਿਲਾਫ਼ ਸਮਾਗਮ ਕਰਵਾਏ ਜਾਣਗੇ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਅਡਾਨੀਆਂ ਤੇ ਅੰਬਾਨੀਆਂ ਦੇ ਉਤਪਾਦਾਂ ਦਾ ਬਾਈਕਾਟ ਲਗਾਤਾਰ ਜਾਰੀ ਰਹੇਗਾ ਪੰਜਾਬ ਅਤੇ ਹਰਿਆਣਾ ਵਿੱਚ ਟੋਲ ਪਲਾਜ਼ਾ ਫ੍ਰੀ ਹੀ ਰਹਿਣਗੇ।

ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਦੇਸ਼ ਭਰ ਦੇ ਵਿੱਚ ਇੱਕ ਅਭਿਆਨ ਚਲਾਇਆ ਜਾਵੇਗਾ, ਜਿਸ ਤਹਿਤ ਬੀਜੇਪੀ ਅਤੇ ਐੱਨਡੀਏ ਦੀਆਂ ਸਾਥੀ ਪਾਰਟੀਆਂ ਨੂੰ ਗੁਜ਼ਾਰਿਸ਼ ਕੀਤੀ ਜਾਵੇਗੀ ਕਿ ਉਹ ਬੀਜੇਪੀ ਦਾ ਸਾਥ ਛੱਡਣ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਹਲਕੇ ਵਿਚ ਲੈ ਰਹੀ ਹੈ ਅਤੇ ਕੇਂਦਰ ਸਰਕਾਰ ਸਾਡੇ ਅੰਦੋਲਨ ਨੂੰ ਸ਼ਾਹੀਨ ਬਾਗ ਵਾਂਗ ਨਾ ਸਮਝ ਲਵੇ। ਧਰਨੇ ਦੇ ਅੰਦਰ ਨੌਜਵਾਨਾਂ ਦਾ ਕੰਟਰੋਲ ਖੋ ਰਿਹਾ ਹੈ ਜੇਕਰ ਜ਼ਰੂਰਤ ਪਈ ਤਾਂ ਦਿੱਲੀ ਵੱਲ ਕੂਚ ਕੀਤਾ ਜਾਵੇਗਾ।

Share this Article
Leave a comment