ਕਿਸਾਨ ਜਥੇਬੰਦੀਆਂ ਦੀ ਸਿਆਸੀ ਧਿਰਾਂ ਨਾਲ ਮੀਟਿੰਗ, ਕਿਸਾਨਾਂ ਦੀ ਕਚਹਿਰੀ ‘ਚ ਪਹੁੰਚੇ ਸਿਆਸੀ ਆਗੂ

TeamGlobalPunjab
1 Min Read

ਚੰਡੀਗੜ੍ਹ : ਕੇਂਦਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਸਿਆਸੀ ਧਿਰਾਂ ਦੇ ਲੀਡਰਾਂ ਨੂੰ ਮੀਟਿੰਗ ਵਿੱਚ ਸੱਦਿਆ ਹੈ। ਇਹ ਮੀਟਿੰਗ ਸੈਕਟਰ-36 ਸਥਿਤ ਕਨਵੈਂਸਨ ਹਾਲ ਵਿੱਚ ਹੋ ਜਾਰੀ ਹੈ। ਜਾਣਕਾਰੀ ਅਨੁਸਾਰ ਅਕਾਲੀ ਦਲ ਨਾਲ ਮੀਟਿੰਗ ਚਲ ਰਹੀ ਹੈ ਤੇ ਭਾਜਪਾ ਨੂੰ ਇਸ ਮੀਟਿੰਗ ਲਈ ਨਹੀਂ ਸੱਦਿਆ ਗਿਆ ਹੈ। ਉਥੇ ਹੀ ਮੀਟਿੰਗ ਲਈ ਹਰ ਪਾਰਟੀ ਨੂੰ ਵੱਖ-ਵੱਖ ਸਮਾਂ ਦਿੱਤਾ ਗਿਆ ਹੈ।

ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਅਗਲੇ ਸਾਲ ਦੇ ਸ਼ੁਰੂ ਵਿੱਚ ਹੋ ਰਹੀਆਂ ਹਨ। ਇਸ ਮੀਟਿੰਗ ਵਿੱਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣਾਂ ਦੇ ਐਲਾਨ ਤੱਕ ਚੋਣ ਪ੍ਰਚਾਰ ਵਿੱਚ ਹਿੱਸਾ ਨਾ ਲੈਣ ਜਾਂ ਸਿਆਸੀ ਰੈਲੀਆਂ ਨਾਂ ਕਰਨ ਲਈ ਕਿਹਾ ਜਾਵੇਗਾ ਕਿਉਂਕਿ ਇਹ ਚੱਲ ਰਹੇ ਕਿਸਾਨ ਸੰਘਰਸ਼ ਨੂੰ ਨੁਕਸਾਨ ਪਹੁੰਚਾ ਸਕਦਾ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਦਲਜੀਤ ਸਿੰਘ ਚੀਮਾ ਨੂੰ ਨਿਯੁਕਤ ਕੀਤਾ ਹੈ।

ਉਥੇ ਹੀ ਨਵਜੋਤ ਸਿੰਘ ਸਿੱਧੂ ਤੇ ਪਰਗਟ ਸਿੰਘ ਦੇ ਨਾਲ ਕੁਲਜੀਤ ਨਾਗਰਾ ਵੀ ਮੀਟਿੰਗ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਐੱਮਐੱਲਏ ਕੁਲਤਾਰ ਸਿੰਘ ਸੰਧਵਾ, ਐੱਮਐੱਲਏ ਅਮਨ ਅਰੋੜਾ, ਬਲਜਿੰਦਰ ਕੌਰ ਤੇ ਜਗਤਾਰ ਸਿੰਘ ਸੰਘੇੜਾ ਵੀ ਕਿਸਾਨਾਂ ਨਾਲ ਮੀਟਿੰਗ ਵਿੱਚ ਸ਼ਾਮਲ ਹੋਣਗੇ।

Share This Article
Leave a Comment