ਚੰਡੀਗੜ੍ਹ : ਪਿਛਲੇ ਕਈ ਮਹੀਨਿਆਂ ਤੋਂ ਦੇਸ਼ ਦੀ ਰਾਜਧਾਨੀ ਦਿੱਲੀ ਅੰਦਰ ਕਿਸਾਨੀ ਅੰਦੋਲਨ ਚਲ ਰਿਹਾ ਹੈ। ਕਿਸਾਨਾਂ ਵਲੋਂ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਗਏ ਬਿਆਨ ਤੇ ਨਵਾਂ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਹੈ।
ਦਰਅਸਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਜੇਕਰ ਕੇਂਦਰ ਸਰਕਾਰ ਦੋ ਸਾਲ ਲਈ ਕਾਨੂੰਨ ਰੱਦ ਕਰਦੀ ਹੈ ਤਾਂ ਕੋਈ ਗੱਲ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਮਸਲੇ ਦਾ ਹੱਲ੍ਹ ਗੱਲਬਾਤ ਜ਼ਰੀਏ ਹੀ ਹੋ ਸਕਦਾ ਹੈ। ਮੁੱਖ ਮੰਤਰੀ ਵਲੋਂ ਦਿੱਤੇ ਗਏ ਇਸ ਬਿਆਨ ਤੇ ਜਿੱਥੇ ਸਿਆਸੀ ਰੇੜਕਾ ਖੜ੍ਹਾ ਹੋ ਗਿਆ ਹੈ ਤਾਂ ਉੱਥੇ ਹੀ ਕਿਸਾਨ ਵੀ ਇਸ ਦਾ ਵਿਰੋਧ ਕਰ ਰਹੇ ਹਨ।