ਮੋਗਾ : ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਮੋਗਾ ਫੇਰੀ ਲੈ ਕੇ ਮੋਗਾ ਬਰਨਾਲਾ ਬਾਈਪਾਸ ‘ਤੇ ਕਿਸਾਨ ਜਥੇਬੰਦੀਆਂ ਤੇ ਅਧਿਅਪਕ ਯੂਨੀਆਨ ਵੱਲੋਂ ਇਕੱਠੇ ਹੋ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪੁਲਿਸ ਪ੍ਰਸ਼ਾਸਨ ਵੱਲੋਂ ਵੀ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ।
ਕਿਸਾਨ ਨਵਜੋਤ ਸਿੰਘ ਸਿੱਧੂ ਦੇ ਨੇੜੇ ਤਾਂ ਪਹੁੰਚ ਗਏ ਪਰ ਉਨ੍ਹਾਂ ਦੀ ਪੁਲਿਸ ਨਾਲ ਹੱਥੋਪਾਈ ਹੋ ਗਈ। ਸਿੱਧੂ ਦੀ ਮੋਗਾ ਫੇਰੀ ਦੀ ਸੂਹ ਮਿਲਦਿਆ ਹੀ ਅਧਿਆਪਕ ਅਤੇ ਕਿਸਾਨ ਉਸ ਨੂੰ ਘੇਰਨ ਲਈ ਸੜਕਾਂ ‘ਤੇ ਆ ਗਏ।
ਇਥੇ ਦੱਸ ਦਈਏ ਕਿ ਅੱਜ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਜ਼ਿਲ੍ਹੇ ਭਰ ਦੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਰੱਖੀ ਹੋਈ ਹੈ।