ਸੰਯੁਕਤ ਕਿਸਾਨ ਮੋਰਚਾ ਵਲੋਂ 6 ਫਰਵਰੀ ਨੂੰ ਦੇਸ਼ਭਰ ‘ਚ ਚੱਕਾ ਜਾਮ ਕਰਨ ਦਾ ਐਲਾਨ

TeamGlobalPunjab
1 Min Read

ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਐੱਮਐੱਸਪੀ ‘ਤੇ ਕਾਨੂੰਨ ਬਣਾਏ ਜਾਣ ਦੀ ਮੰਗ ਕਰਦੇ ਹੋਏ ਅੰਦੋਲਨ ਕਰ ਰਹੇ ਕਿਸਾਨ ਆਗੂਆਂ ਨੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ।

ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ 6 ਫਰਵਰੀ ਨੂੰ ਦੇਸ਼ ਭਰ ਵਿਚ ਅੰਦੋਲਨ ਹੋਵੇਗਾ। ਇਸਦੇ ਨਾਲ ਹੀ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਸੜਕਾਂ ਜਾਮ ਕੀਤੀਆਂ ਜਾਣਗੀਆਂ।

ਕਿਸਾਨ ਸੰਗਠਨਾਂ ਨੇ ਚੱਕਾ ਜਾਮ ਕਰਨ ਦਾ ਇਹ ਐਲਾਨ ਬਜਟ ਵਿੱਚ ਕਿਸਾਨਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ, ਵੱਖ-ਵੱਖ ਥਾਵਾਂ ਤੇ ਇੰਟਰਨੈੱਟ ਸੇਵਾਵਾਂ ਬੰਦ ਕਰਨ ਸਣੇ ਹੋਰ ਮੁੱਦਿਆਂ ਦੇ ਵਿਰੋਧ ਵਿੱਚ ਕੀਤਾ ਹੈ।

Share this Article
Leave a comment