ਡੱਲੇਵਾਲ ਨੂੰ ਹਿਰਾਸਤ ਲਏ ਜਾਣ ਤੋਂ ਬਾਅਦ ਕਿਸਾਨਾਂ ਵੱਲੋਂ ਅਗਲੀ ਰਣਨਿਤੀ ਦਾ ਐਲਾਨ, ਕੇਂਦਰ ਨੂੰ ਦਿੱਤਾ ਸਮਾਂ

Global Team
2 Min Read

ਚੰਡੀਗੜ੍ਹ: ਖਨੌਰੀ ਸਰਹੱਦ ਤੋਂ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵਲੋਂ ਹਿਰਾਸਤ ‘ਚ ਲਏ ਜਾਣ ਤੋਂ ਬਾਅਦ ਕਿਸਾਨ ਆਗੂਆਂ ਵਲੋਂ ਅਗਲੀ ਰਣਨਿਤੀ ਦਾ ਐਲਾਨ ਕੀਤਾ ਗਿਆ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸਾਡੀ ਲੜਾਈ ਕੇਂਦਰ ਸਰਕਾਰ ਨਾਲ ਹੈ, ਸੂਬਾ ਸਰਕਾਰ ਨਾਲ ਨਹੀਂ। ਉਨ੍ਹਾਂ ਕਿਹਾ ਕਿ ਕੇਂਦਰ ਕੋਲ ਗੱਲਬਾਤ ਲਈ 10 ਦਿਨ ਦਾ ਸਮਾਂ ਹੈ ਤੇ ਉਨ੍ਹਾਂ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਕਿਸਾਨ ਨੇਤਾ ਸੁਖਜੀਤ ਸਿੰਘ ਹਰਦੋਝੰਡੇ ਮਰਨ ਵਰਤ ’ਤੇ ਬੈਠਣਗੇ ਤੇ ਕਿਸਾਨਾਂ ਵਲੋਂ ਪਹਿਲਾਂ ਉਲੀਕਿਆ ਪ੍ਰੋਗਰਾਮ ਜਿਉਂ ਦਾ ਤਿਉਂ ਰਹੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਡੱਲੇਵਾਲ ਨੂੰ ਚੁੱਕਿਆ ਹੈ ਪਰ ਇਕ ਡੱਲੇਵਾਲ ਦੇ ਜਾਣ ਨਾਲ ਕਈ ਹੋਰ ਡੱਲੇਵਾਲ ਖੜ੍ਹੇ ਹਨ।

ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਅਗਰ ਕੋਈ ਵੀ ਔਫਿਸ਼ਅਲ ਬਿਆਨ ਨਹੀਂ ਦੇ ਰਹੀ ਤਾਂ ਇਸਦਾ ਮਤਲਬ ਹੈ ਕਿ ਡੱਲੇਵਾਲ ਨੂੰ ਚੁੱਕਣ ਪਿੱਛੇ ਪੰਜਾਬ ਸਰਕਾਰ ਦਾ ਹੀ ਹੱਥ ਹੈ।

ਪੰਧੇਰ ਨੇ ਕਿਹਾ ਕਿ ਅੰਦੋਲਨ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗਾ ਤੇ ਉਹਨਾਂ ਨੇ ਵੀ ਕਿਹਾ ਹੁਣ ਜਾਂ ਤਾਂ ਕੇਂਦਰ ਗੱਲਬਾਤ ਕਰੇਗੀ ਜਾਂ ਗੱਲਬਾਤ ਲਈ ਕੇਂਦਰ ਕੋਲ 10 ਦਿਨ ਦਾ ਸਮਾਂ ਹੈ। ਪੰਧੇਰ ਨੇ ਇਹ ਵੀ ਇਲਜ਼ਾਮ ਲਾਇਆ ਹੈ ਕਿ ਸਰਕਾਰਾਂ ਇੱਕ ਦੂਸਰੇ ਨਾਲ ਰਲੀਆਂ ਹੋਈਆਂ ਹਨ।

Share This Article
Leave a Comment