ਕਿਸਾਨਾਂ ਵਲੋਂ ਪਰਾਲੀ ਸਾੜਨ ‘ਤੇ ਜੁਰਮਾਨਾ ਨਾਂ ਭਰਨ ਦਾ ਐਲਾਨ, DC ਦਫ਼ਤਰਾਂ ਦਾ ਕਰਨਗੇ ਘਿਰਾਓ

Global Team
1 Min Read

ਚੰਡੀਗੜ੍ਹ: ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਸਖ਼ਤੀ ਤੋਂ ਬਾਅਦ ਕਿਸਾਨ ਪੰਜਾਬ-ਹਰਿਆਣਾ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਮੁੱਦੇ ‘ਤੇ ਲਏ ਗਏ ਫ਼ੈਸਲਿਆਂ ਖ਼ਿਲਾਫ਼ ਲਾਮਬੰਦ ਹੋਣ ਦੀ ਤਿਆਰੀ ਕਰ ਰਹੇ ਹਨ।

ਸੋਮਵਾਰ ਯਾਨੀ ਕੱਲ੍ਹ ਨੂੰ ਪੰਜਾਬ ਹਰਿਆਣਾ ਦੇ ਕਿਸਾਨਾਂ ਨੇ ਡੀਸੀ ਦਫ਼ਤਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਐਲਾਨ ਕੀਤਾ ਗਿਆ ਹੈ ਕਿ ਕੋਈ ਵੀ ਕਿਸਾਨ ਪਰਾਲੀ ਸਾੜਨ ਦਾ ਜੁਰਮਾਨਾ ਨਾ ਭਰੇ ਅਤੇ ਸਰਕਾਰਾਂ ਇਹ ਆਰਡਰ ਵਾਪਸ ਲੈਣ।

ਦਰਅਸਲ, ਪੰਜਾਬ ਵਿੱਚ ਸਖ਼ਤ ਕਾਰਵਾਈ ਕਰਦੇ ਹੋਏ 400 ਦੇ ਕਰੀਬ ਕਿਸਾਨਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਕਈ ਕਿਸਾਨਾਂ ਨੂੰ ਜੁਰਮਾਨੇ ਵੀ ਕੀਤੇ ਜਾ ਰਹੇ ਹਨ। ਇਕੱਲੇ ਅੰਮ੍ਰਿਤਸਰ ਵਿੱਚ ਹੀ 6.50 ਲੱਖ ਦੇ ਕਰੀਬ ਕਿਸਾਨਾਂ ਨੂੰ ਜੁਰਮਾਨਾ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment