ਚੰਡੀਗੜ੍ਹ: ਕਿਸਾਨਾਂ ਵੱਲੋਂ ਭਾਜਪਾ ਆਗੂਆਂ ਨੂੰ ਖੁੱਲ੍ਹੀ ਬਹਿਸ ਦਾ ਸੱਦਾ ਦਿੱਤਾ ਗਿਆ ਸੀ, ਜਿਸ ‘ਚ ਕੋਈ ਵੀ ਆਗੂ ਸ਼ਾਮਲ ਨਹੀਂ ਹੋਇਆ। ਇਸ ਤੋਂ ਬਾਅਦ ਕਿਸਾਨ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਕੇ ਆਪਣੀ ਅਗਲੀ ਰਣਨੀਤੀ ਦਾ ਐਲਾਨ ਕੀਤਾ। ਕਿਸਾਨਾਂ ਨੇ ਭਾਜਪਾ ਦੇ 5 ਵੱਡੇ ਆਗੂਆਂ ਦੀਆਂ ਕੁਰਸੀਆਂ ਲਾਈਆਂ ਹੋਈਆਂ ਸਨ। ਜਿਸ ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਤੀਬਾੜੀ ਮੰਤਰੀ ਅਰਜੁਨ ਮੁੰਡਾ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਤੇ ਸੂਬਾ ਪ੍ਰਧਾਨ ਜਾਖੜ ਦੇ ਨਾਂਅ ਲਿਖੇ ਹੋਏ ਸਨ। ਕਿਸਾਨ ਆਗੂ ਦੁਪਹਿਰ 3 ਵਜੇ ਤੱਕ ਭਾਜਪਾ ਆਗੂਆਂ ਦਾ ਇੰਤਜ਼ਾਰ ਕਰਦੇ ਰਹੇ।
ਕਿਸਾਨਾਂ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਅੱਜ ਭਾਜਪਾ ਦੇ ਆਗੂ ਨਹੀਂ ਆਏ ਹਨ ਪਰ ਫਿਰ ਵੀ ਉਹ ਭਾਜਪਾ ਆਗੂਆਂ ਨੂੰ ਚੁਣੌਤੀ ਦਿੰਦੇ ਹਨ ਕਿ ਜਗਾਹ ਤੁਹਾਡੀ ਹੋਵੇਗੀ ਅਤੇ ਸਮਾਂ ਵੀ ਤੁਹਾਡਾ ਹੋਵੇਗਾ। ਕਿਸਾਨਾਂ ਨੂੰ ਬਹਿਸ ਲਈ ਜਿੱਥੇ ਮਰਜ਼ੀ ਬੁਲਾਓ, ਅਸੀਂ ਤਿਆਰ ਹਾਂ ਆਉਣਾ ਲ਼ਈ। ਉਨ੍ਹਾਂ ਕਿਹਾ ਕਿ ਕਿਸਾਨ ਭਾਜਪਾ ਆਗੂਆਂ ਨੂੰ ਟੇਬਲ ਟਾਕ ਵਿੱਚ ਹਰਾਉਣਗੇ। ਕਿਸਾਨਾਂ ਨੇ ਹੁਣ ਸਾਰੀਆਂ ਕੁਰਸੀਆਂ ਅੱਗੇ ਪਾਣੀ ਦੀਆਂ ਬੋਤਲਾਂ ਰੱਖ ਦਿੱਤੀਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸੰਭਵ ਹੈ ਕਿ ਉਨ੍ਹਾਂ ਦੇ ਗਲੇ ਸੁੱਕ ਗਏ ਹੋਣ।
ਕਿਸਾਨ ਆਗੂ ਨੇ ਕਿਹਾ ਕਿ ਉਨ੍ਹਾਂ ਦੇ ਅੰਦੋਲਨ ‘ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਇਸ ਦਾ ਜਵਾਬ ਉਨ੍ਹਾਂ ਨੂੰ 22 ਮਈ ਨੂੰ ਦਿੱਤਾ ਜਾਵੇਗਾ। ਅੰਦੋਲਨ ਦੇ 100 ਦਿਨ ਪੂਰੇ ਹੋਣ ‘ਤੇ ਲੱਖਾਂ ਕਿਸਾਨ ਸਾਰੀਆਂ ਸਰਹੱਦਾਂ ‘ਤੇ ਇਕੱਠੇ ਹੋਣਗੇ ਅਤੇ ਸਰਕਾਰ ਵਿਰੁੱਧ ਵੀ ਆਵਾਜ਼ ਬੁਲੰਦ ਕਰਨਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।