ਕਿਸਾਨਾਂ ਨੇ ਮੋਦੀ ਸਰਕਾਰ ਨੂੰ ਘੇਰਨ ਲਈ ਕੀਤਾ ਇੱਕ ਹੋਰ ਵੱਡਾ ਐਲਾਨ, ਹੁਣ ਪੈਣਗੀਆਂ ਭਾਜੜਾਂ

TeamGlobalPunjab
1 Min Read

ਚੰਡੀਗੜ੍ਹ: ਕਿਸਾਨਾਂ ਵੱਲੋਂ ਕੀਤੇ ਗਏ ਪੰਜਾਬ ਬੰਦ ਦੌਰਾਨ ਕੇਂਦਰ ਸਰਕਾਰ ਨੂੰ ਘੇਰਨ ਲਈ ਇਕ ਵੱਡਾ ਫ਼ੈਸਲਾ ਲਿਆ ਗਿਆ। ਪੰਜਾਬ ਵਿੱਚ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਦੇ ਸਮੇਂ ਨੂੰ ਵਧਾ ਦਿੱਤਾ ਹੈ। ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਹੁਣ 29 ਸਤੰਬਰ ਤੱਕ ਜਾਰੀ ਰਹੇਗਾ।

ਇਸ ਤੋਂ ਪਹਿਲਾਂ ਕਿਸਾਨਾਂ ਨੇ 24 ਸਤੰਬਰ ਤੋਂ 26 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਵਿੱਢਿਆ ਸੀ। ਜਿਸ ਤਹਿਤ ਰੇਲਵੇ ਵਿਭਾਗ ਨੂੰ ਭਾਜੜਾਂ ਪੈ ਗਈਆਂ ਸਨ। ਰੇਲਵੇ ਵਿਭਾਗ ਨੇ ਪੰਜਾਬ ਨੂੰ ਆਉਣ ਵਾਲੀਆਂ ਅਤੇ ਇੱਥੋਂ ਜਾਣ ਵਾਲੀਆਂ 14 ਸਪੈਸ਼ਲ ਟਰੇਨਾਂ ਰੱਦ ਕਰ ਦਿੱਤੀਆਂ ਸਨ।

ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਵਾਲੇ ਨਵੇਂ ਫੈਸਲੇ ਨਾਲ ਰੇਲਵੇ ਵਿਭਾਗ ਨੂੰ ਮੁੜ ਹੱਥਾਂ ਪੈਰਾਂ ਦੀ ਪੈ ਗਈ ਹੈ। 29 ਸਤੰਬਰ ਤੱਕ ਕਿਸਾਨ ਰੇਲਵੇ ਟਰੈਕ ਜਾਮ ਕਰਨਗੇ। ਰੇਲ ਰਾਹੀਂ ਬਾਕੀ ਸੂਬੇ ਨਾਲ ਪੰਜਾਬ ਦੀ ਕੁਨੈਕਟੀਵਿਟੀ ਪੂਰੀ ਤਰ੍ਹਾਂ ਨਾਲ ਬੰਦ ਰਹੇਗੀ।

Share this Article
Leave a comment