ਕਿਸਾਨਾਂ ਦੀ ਮੋਦੀ ਨੂੰ ਚਿਤਾਵਨੀ, ਬਿੱਲ ਵਾਪਸ ਨਹੀਂ ਲਏ ਤਾਂ 1 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਰੋਕੀਆਂ ਜਾਣਗੀਆਂ ਰੇਲਾਂ

TeamGlobalPunjab
1 Min Read

ਜਲੰਧਰ: 25 ਸਤੰਬਰ ਨੂੰ ਪੰਜਾਬ ਬੰਦ ਅਤੇ 26 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਤੋਂ ਬਾਅਦ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਪੱਕਾ ਮੋਰਚਾ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਕਿਸਾਨ ਜਥੇਬੰਦੀਆਂ ਦੀ ਜਲੰਧਰ ਵਿੱਚ ਮੀਟਿੰਗ ਹੋਈ। ਜਿੱਥੇ ਤੈਅ ਕੀਤਾ ਗਿਆ ਕਿ ਇੱਕ ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਰੇਲ ਪਟੜੀਆਂ ਨੂੰ ਜਾਮ ਕੀਤਾ ਜਾਵੇਗਾ।

ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਪਾਸ ਕੀਤੇ ਗਏ ਬਿੱਲ ਵਾਪਸ ਨਹੀਂ ਲਏ ਤਾਂ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ।

ਖੇਤੀਬਾੜੀ ਬਿੱਲਾਂ ਖਿਲਾਫ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨਾਂ ਨੂੰ ਸਮਰਥਨ ਦੇਣ ਦੇ ਲਈ ਹਰ ਇੱਕ ਪਾਰਟੀ ਅਤੇ ਹਰ ਸਮਾਜ ਸੇਵੀ ਸੰਸਥਾ ਜੁੜੀ ਹੋਈ ਹੈ। 25 ਸਤੰਬਰ ਨੂੰ ਕਿਸਾਨਾਂ ਨੇ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਸ ਤੋਂ ਇਲਾਵਾ 24 ਸਤੰਬਰ ਤੋਂ 26 ਸਤੰਬਰ ਤੱਕ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਵੀ ਸ਼ੁਰੂ ਕੀਤਾ ਹੈ।

ਇਸੇ ਵਿਚਾਲੇ ਪੰਜਾਬ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੇ ਖੇਤੀ ਬਿੱਲਾਂ ਨੂੰ ਵਾਪਸ ਨਹੀਂ ਲਿਆ ਤਾਂ ਅਣਮਿੱਥੇ ਸਮੇਂ ਲਈ ਰੇਲਾਂ ਰੋਕੀਆਂ ਜਾਣਗੀਆਂ।

Share This Article
Leave a Comment