ਚੰਡੀਗੜ੍ਹ: ਅਮਰੀਕਾ-ਭਾਰਤ ਮੁਫ਼ਤ ਵਪਾਰ ਸਮਝੌਤੇ (FTA) ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਵੱਡੀ ਗਿਣਤੀ ਵਿੱਚ ਕਿਸਾਨ ਚੰਡੀਗੜ੍ਹ ਪਹੁੰਚ ਗਏ ਹਨ। ਸੈਕਟਰ-35 ਸਥਿਤ ਕਿਸਾਨ ਭਵਨ ਤੋਂ ਭਾਜਪਾ ਦਫ਼ਤਰ ਵੱਲ ਮਾਰਚ ਕੱਢ ਰਹੇ ਕਿਸਾਨਾਂ ਨੂੰ ਪੁਲਿਸ ਨੇ ਵਿਚਕਾਰ ਰਸਤੇ ਵਿੱਚ ਹੀ ਬੈਰੀਕੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਬਲ ਵਿਚਕਾਰ ਤਿੱਖੀ ਧੱਕਾਮੁੱਕੀ ਅਤੇ ਝੜਪ ਹੋ ਗਈ।
ਇਹ ਵਿਰੋਧ ਪ੍ਰਦਰਸ਼ਨ ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਕੀਤਾ ਗਿਆ ਸੀ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਇਸ ਵਿੱਚ ਹਿੱਸਾ ਲੈਣ ਲਈ ਆਏ ਸਨ। ਜਿਵੇਂ ਹੀ ਕਿਸਾਨ ਵਿਕਾਸ ਭਵਨ ਤੋਂ ਅੱਗੇ ਵਧਣ ਲੱਗੇ, ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਕਾਰ ਮਾਮੂਲੀ ਝੜਪ ਹੋ ਗਈ। ਹਾਲਾਂਕਿ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਹੈ। ਇਸ ਤੋਂ ਬਾਅਦ, ਕਿਸਾਨਾਂ ਨੇ ਉੱਥੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਹੈ।
ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਮਲਹੋਤਰਾ ਨੇ ਆਖਿਆ ਕਿ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕੁਝ ਮੰਗਾਂ ਦਾ ਨਿਪਟਾਰਾ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਕਿਸਾਨਾਂ ‘ਤੇ ਦਰਜ ਹੋਏ ਕੇਸ ਵਾਪਸ ਲੈਣ ਦੇ ਮੁੱਦੇ ‘ਤੇ ਬੋਲਦਿਆਂ ਮਲਹੋਤਰਾ ਨੇ ਕਿਹਾ ਕਿ ਜ਼ਿਆਦਾਤਰ ਕੇਸ ਰੱਦ ਕੀਤੇ ਜਾ ਚੁੱਕੇ ਹਨ, ਪਰ ਚੰਡੀਗੜ੍ਹ ਵਿੱਚ ਕੁਝ ਮਾਮਲੇ ਅਜੇ ਵੀ ਬਕਾਇਆ ਹਨ। ਇਸ ਸਬੰਧੀ ਉਹ ਜਲਦ ਹੀ ਡੀਜੀਪੀ ਨਾਲ ਗੱਲਬਾਤ ਕਰਨਗੇ ਅਤੇ ਕਿਸਾਨਾਂ ਨੂੰ ਦੋ ਦਿਨਾਂ ਦੇ ਅੰਦਰ ਉਚਿਤ ਜਵਾਬ ਦਿੱਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

