ਚੰਡੀਗੜ੍ਹ/ਨਵੀਂ ਦਿੱਲੀ: ਕਿਸਾਨ ਪੰਜਾਬ ਤੋਂ ਦਿੱਲੀ ਵੱਲ ਕੂਚ ਕਰ ਰਹੇ ਹਨ। ਬੀਤੀ ਰਾਤ ਸਾਢੇ 5 ਘੰਟੇ ਤੱਕ ਚੱਲੀ ਮੀਟਿੰਗ ਬੇਸਿੱਟਾ ਰਹੀ। ਜਿਸ ਤੋਂ ਬਾਅਦ ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਉਸ ਦੇ ਮਨ ਵਿਚ ਕੁਝ ਕੁਝ ਹੋਰ ਚੱਲ ਰਿਹਾ ਹੈ। ਉਹ ਸਿਰਫ ਸਮਾਂ ਲੰਘਾਉਣਾ ਚਾਹੁੰਦੇ ਹਨ। ਉਹਨਾਂ ਕਿਹਾ ਅਸੀਂ ਸਰਕਾਰ ਤੋਂ ਨਿਰਾਸ਼ ਹਾਂ ਤੇ ਅਸੀਂ ਸਰਹੱਦ ਪਾਰ ਕਰਾਂਗੇ ਕਿਉਂਕਿ ਮੀਟਿੰਗ ਅਸਫਲ ਰਹੀ। ਇਹ ਸਾਡੇ ਪਾਸੇ ਤੋਂ ਸ਼ਾਂਤੀਪੂਰਨ ਹੋਵੇਗਾ, ਅਸੀਂ ਹਿੰਸਾ ਨਹੀਂ ਚਾਹੁੰਦੇ ਤੇ ਅਸੀਂ ਮੀਡੀਆ ਨੂੰ ਇਹ ਵੀ ਕਹਾਂਗੇ ਕਿ ਸਾਡਾ ਅਕਸ ਖਰਾਬ ਨਾ ਕੀਤਾ ਜਾਵੇ।
ਪੰਧੇਰ ਨੇ ਕਿਹਾ ਸਰਕਾਰ ਸਾਡਾ ਰਾਹ ਰੋਕ ਰਹੀ ਹੈ ਤੇ ਕਿਸਾਨਾਂ ਨੇ ਰੋਡ ਜਾਮ ਨਹੀਂ ਕੀਤਾ। ਅਸੀਂ ਦੇਸ਼ ਲਈ ਫਸਲਾਂ ਉਗਾਉਂਦੇ ਹਾਂ ਤੇ ਉਨ੍ਹਾਂ ਨੇ ਸਾਡੇ ਲਈ ਨਹੁੰਆਂ ਦੀ ਫਸਲ ਉਗਾਈ ਹੈ ਤੇ ਫਿਰ ਵੀ ਅਸੀਂ ਗੱਲਬਾਤ ਲਈ ਗਏ।
ਦੂਜੇ ਪਾਸੇ ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਸਭ ਕੁਝ ਗੱਲਬਾਤ ਰਾਹੀਂ ਸੁਲਝਾਇਆ ਜਾਣਾ ਚਾਹੀਦਾ ਹੈ। ਕੁਝ ਮੁੱਦੇ ਹਨ ਜਿਨ੍ਹਾਂ ਨੂੰ ਹੱਲ ਕਰਨ ਲਈ ਕਮੇਟੀ ਬਣਾਉਣ ਦੀ ਲੋੜ ਹੈ।
ਅੰਦੋਲਨ ਦੇ ਮੱਦੇਨਜ਼ਰ ਦਿੱਲੀ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਹਰਿਆਣਾ ਦੇ 7 ਅਤੇ ਰਾਜਸਥਾਨ ਦੇ 3 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਹੈ। 15 ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਹਰਿਆਣਾ ਦੀ ਸਿੰਘੂ-ਟਿਕਰੀ ਸਰਹੱਦ ਅਤੇ ਯੂਪੀ ਦੀ ਦਿੱਲੀ ਅਤੇ ਗਾਜ਼ੀਪੁਰ ਸਰਹੱਦ ਨੂੰ ਸੀਲ ਕਰ ਦਿੱਤਾ ਗਿਆ ਹੈ।
- Advertisement -
ਦਿੱਲੀ ਵਿੱਚ ਵੀ ਸਖ਼ਤ ਬੈਰੀਕੇਡਿੰਗ ਹੈ। ਇੱਥੇ ਇੱਕ ਮਹੀਨੇ ਲਈ ਧਾਰਾ 144 ਵੀ ਲਾਗੂ ਕਰ ਦਿੱਤੀ ਗਈ ਹੈ। ਭੀੜ ਇਕੱਠੀ ਕਰਨ ਅਤੇ ਟਰੈਕਟਰਾਂ ਦੇ ਦਾਖਲੇ ‘ਤੇ ਪਾਬੰਦੀ ਲਗਾਈ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।