ਆਰਡੀਨੈਂਸ ਖਿਲਾਫ ਆਰ-ਪਾਰ ਦੀ ਲੜਾਈ, ਕਿਸਾਨਾਂ ਨੇ 25 ਥਾਵਾਂ ‘ਤੇ ਚੱਕਾ ਕੀਤਾ ਜਾਮ

TeamGlobalPunjab
1 Min Read

ਨਿਊਜ਼ ਡੈਸਕ : ਕੇਂਦਰ ਸਰਕਾਰ ਦੇ ਤਿੰਨ ਕਿਸਾਨ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਵਿੱਚ ਅੱਜ ਜ਼ਬਰਦਸਤ ਰੋਸ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਸੂਬੇ ਭਰ ਵਿੱਚ ਕਿਸਾਨਾਂ ਵੱਲੋਂ ਅੱਜ ਸੜਕਾਂ ਜਾਮ ਕੀਤੀਆਂ ਗਈਆਂ। ਕਿਸਾਨਾਂ ਦੇ ਇਸ ਰੋਸ ਪ੍ਰਦਰਸ਼ਨ ਦੇ ਨਾਲ ਸੂਬੇ ਭਰ ਵਿੱਚ ਆਵਾਜਾਈ ਪੂਰੀ ਤਰਾਂ ਦੇ ਨਾਲ ਠੱਪ ਰਹੀ। ਕਿਸਾਨਾਂ ਨੇ ਪੰਜਾਬ ਅਤੇ ਹਰਿਆਣਾ ਵਿੱਚ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ।

ਪੰਜਾਬ ਵਿੱਚ ਤਿੰਨ ਪੁਲਾਂ ‘ਤੇ ਆਵਾਜਾਈ ਪੂਰੀ ਤਰ੍ਹਾਂ ਨਾਲ ਰੋਕ ਦਿੱਤੀ ਗਈ। ਕਿਸਾਨਾਂ ਦੇ ਇਸ ਪ੍ਰਦਰਸ਼ਨ ਦੇ ਵਿੱਚ ਮਹਿਲਾਵਾਂ ਵੀ ਡੱਟ ਕੇ ਨਿੱਤਰੀਆਂ। ਵੱਡੀ ਗਿਣਤੀ ਵਿੱਚ ਪ੍ਰਦਰਸ਼ਨ ਕਰਨ ਪਹੁੰਚੇ ਕਿਸਾਨਾਂ ਨੇ 25 ਥਾਵਾਂ ‘ਤੇ ਸੜਕਾਂ ਜਾਮ ਕੀਤੀਆਂ।

ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਵੱਲੋਂ ਪਟਿਆਲਾ ਅਤੇ ਬਾਦਲ ਪਿੰਡ ਵਿੱਚ ਪੱਕੇ ਮੋਰਚੇ ਦਾ ਐਲਾਨ ਕੀਤਾ ਗਿਆ। ਇਨ੍ਹਾਂ ਜਥੇਬੰਦੀਆਂ ਦਾ ਕਹਿਣਾ ਹੈ ਕਿ ਲੋਕ ਸਭਾ ਵਿੱਚ ਜਿਹੜੇ ਵੀ ਸੰਸਦ ਮੈਂਬਰਾਂ ਨੇ ਕਿਸਾਨ ਵਿਰੋਧੀ ਬਿੱਲਾਂ ਦੇ ਪੱਖ ‘ਚ ਵੋਟ ਪਾਈ ਤਾਂ ਉਸ ਨੂੰ ਪਿੰਡ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।

- Advertisement -

ਬੀਤੇ ਦਿਨੀਂ ਸੋਮਵਾਰ ਨੂੰ ਵੀ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਸੂਬੇ ਦੀਆਂ ਜੇਲਾਂ ਅੱਗੇ ਧਰਨਾ ਲਗਾਇਆ ਗਿਆ ਸੀ। ਸੋਮਵਾਰ ਨੂੰ ਹੋਏ ਇਸ ਧਰਨੇ ਪ੍ਰਦਰਸ਼ਨ ਵਿੱਚ ਕਿਸਾਨਾਂ ਨੇ ਜੇਲ ਭਰੋ ਅੰਦੋਲਨ ਵਿੱਢਿਆ ਸੀ। ਕੋਈ ਹੀਲਾ ਨਾ ਨਿਕਲਦਾ ਦੇਖ ਕਿਸਾਨਾਂ ਵੱਲੋਂ ਅੱਜ ਵੱਡ ਅੰਦੋਲਨ ਸ਼ੁਰੂ ਕੀਤਾ ਗਿਆ ਹੈ।

Share this Article
Leave a comment