ਜਲੰਧਰ ‘ਚ ਕਿਸਾਨ ਜੱਥੇਬੰਦੀਆਂ ਨੇ ਬਿਜਲੀ ਕੱਟਾਂ ਦੇ ਵਿਰੋਧ ‘ਚ ਕੀਤਾ ਨੈਸ਼ਨਲ ਹਾਈਵੇਅ ਜਾਮ

TeamGlobalPunjab
1 Min Read

ਜਲੰਧਰ : ਬਿਜਲੀ ਦੇ ਕੱਟਾਂ ਤੋਂ ਪਰੇਸ਼ਾਨ ਕਿਸਾਨ ਜਥੇਬੰਦੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਜਿਸ ਦੇ ਰੋਸ ਵਜੋਂ ਜਥੇਬੰਦੀਆਂ ਵਲੋਂ ਬਾਠ ਕੈਸਲ ਦੇ ਨੇੜ੍ਹੇ ਜੀਟੀ ਰੋਡ ਜਾਮ ਕਰਕੇ ਅਣਮਿਥੇ ਸਮੇਂ ਲਈ ਧਰਨਾ ਲਗਾ ਦਿੱਤਾ ਗਿਆ। ਧਰਨੇ ‘ਚ ਵੱਡੀ ਗਿਣਤੀ ‘ਚ ਕਿਸਾਨ ਜਥੇਬੰਦੀਆਂ ਦੇ ਆਗੂ ਤੇ ਇਲਾਕੇ ਦੇ ਕਿਸਾਨ ਸ਼ਾਮਲ ਹੋਏ।

ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਕਿਸਾਨਾਂ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨਾਂ ਨੇ ਐਲਾਨ ਕੀਤਾ ਕਿ ਜਦੋਂ ਤਕ ਪੰਜਾਬ ਸਰਕਾਰ ਵੱਲੋਂ ਬਿਜਲੀ ਦੀ ਪੂਰਨ ਸਪਲਾਈ ਦਾ ਭਰੋਸਾ ਨਹੀਂ ਦਿੱਤਾ ਉਦੋਂ ਤੱਕ ਇਹ ਧਰਨਾ ਜਾਰੀ ਰਹੇਗਾ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਸੜਕ ਦੇ ਦੋਵੇਂ ਪਾਸੇ ਟ੍ਰੈਫਿਕ ਰੋਕ ਕੇ ਜਲੰਧਰ ਛਾਉਣੀ ‘ਚ ਟਰੈਫਿਕ ਨੂੰ ਚਲਾਇਆ ਗਿਆ ਹੈ।

Share this Article
Leave a comment