ਸਮਰਾਲਾ : ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਹਿਲਾਂ ਤੋਂ ਹੀ ਦਿੱਲੀ ਦੀਆਂ ਸਰਹੱਦ ‘ਤੇ ਲੰਮੇ ਸਮੇਂ ਤੋਂ ਧਰਨਾ ਲਗਾਈ ਬੈਠੇ ਹਨ, ਅਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਮਦਦ ਕਰਨ ਦੀ ਗੱਲ ਤਾਂ ਕਰਦੀ ਹੈ ਪਰ ਕਿਸਾਨ ਪੰਜਾਬ ਸਰਕਾਰ ਦੀਆਂ ਕਾਰਗੁਜ਼ਾਰੀਆਂ ਤੋਂ ਕਿਸਾਨ ਦੁਖੀ ਦਿਖਾਈ ਦੇ ਰਹੇ ਹਨ। ਬਿਜਲੀ ਦੀ ਕਟੌਤੀ ਨੂੰ ਲੈ ਕੇ ਕਿਸਾਨ ਪੰਜਾਬ ਸਰਕਾਰ ਖਿਲਾਫ਼ ਨਿੱਤਰੇ ਹਨ।
ਸਮਰਾਲਾ ‘ਚ ਕਿਸਾਨਾਂ ਵੱਲੋਂ ਬਿਜਲੀ ਮੁੱਦੇ ‘ਤੇ ਕੈਪਟਨ ਸਰਕਾਰ ਖਿਲਾਫ਼ ਖੂਬ ਭੜਾਸ ਕੱਢੀ ਗਈ। ਗੁੱਸੇ ਵਿੱਚ ਆਏ ਕਿਸਾਨਾਂ ਨੇ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ। ਕਿਸਾਨਾਂ ਦਾ ਕਹਿਣਾ ਹੈ ਕਿ ਮੋਟਰਾਂ ਨੂੰ ਦਿੱਤੇ ਕੁਨੈਕਸ਼ਨ ‘ਤੇ ਪਿੱਛਲੇ 5 ਦਿਨਾਂ ਤੋਂ ਬਿਜਲੀ ਨਹੀਂ ਆ ਰਹੀ। ਜਿਸ ਕਾਰਨ ਉਹਨਾਂ ਨੂੰ ਕਾਫ਼ੀ ਪਰੇਸ਼ਾਨੀ ਆ ਰਹੀ ਹੈ।
ਜਿਸ ਦੀ ਸ਼ਿਕਾਇਤ ਓਹਨਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਕੀਤੀ ਪਰ ਕੋਈ ਹੱਲ ਨਾ ਨਿੱਕਲਦਾ ਵੇਖ ਦੁਖੀ ਕਿਸਾਨਾਂ ਨੇ ਲੁਧਿਆਣਾ-ਚੰਡੀਗੜ੍ਹ ਰੋਡ ਜਾਮ ਕਰ ਸਰਕਾਰ ਅਤੇ ਬਿਜਲੀ ਵਿਭਾਗ ਖਿਲਾਫ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਹਰਦੇਵ ਸਿੰਘ ਗਿਆਸਪੁਰਾ ਦਾ ਕਹਿਣਾ ਸੀ ਕਿ ਅਸੀਂ ਆਪਣੇ ਖੇਤਾਂ ਵਿੱਚ ਮੱਕੀ ਦੀ ਫ਼ਸਲ ਬੀਜ ਰੱਖੀ ਹੈ, ਅਤੇ ਸਾਡੀਆਂ ਮੋਟਰਾਂ ਨੂੰ ਜਾਣ ਵਾਲੀ ਬਿਜਲੀ ਦੀ ਸਪਲਾਈ ਪਿਛਲੇ 5 ਦਿਨਾਂ ਤੋਂ ਖਰਾਬ ਹੈ। ਜਿਸ ਕਾਰਨ ਅਸੀਂ ਫ਼ਸਲ ਨੂੰ ਪਾਣੀ ਨਹੀਂ ਲੱਗਾ ਸਕਦੇ। ਇਸ ਬਾਰੇ ਅਸੀਂ ਬਿਜਲੀ ਵਿਭਾਗ ਦੇ SDO ਨਾਲ ਸੰਪਰਕ ਕੀਤਾ ਤਾਂ ਉਹਨਾਂ ਸਾਨੂੰ ਅੱਗੇ ਅਫਸਰਾਂ ਕੋਲ ਭੇਜ ਦਿੱਤਾ। ਜਦੋ ਅਸੀਂ ਐਕਸੀਅਨ ਨੂੰ ਮਿਲਣ ਪਹੁੰਚੇ ਤਾਂ ਉਹਨਾਂ ਸਾਨੂੰ ਇਹ ਜਬਾਬ ਦਿੱਤਾ ਕਿ ਕਿ ਮੇਰਾ ਹੱਥ ਕੋਈ ਕਮਾਂਡ ਨਹੀਂ।