ਕਿਸਾਨਾਂ ਨੇ ਰੇਲਵੇ ਟਰੈਕ ਤੇ ਅੱਧ ਨੰਗੇ ਹੋ ਕੇ ਕੀਤਾ ਅਨੋਖਾ ਪ੍ਰਦਰਸ਼ਨ

TeamGlobalPunjab
1 Min Read

ਅੰਮ੍ਰਿਤਸਰ: ਪੰਜਾਬ ਬੰਦ ਕਰਨ ਤੋਂ ਬਾਅਦ ਹੁਣ ਕਿਸਾਨ ਰੇਲ ਦੀਆਂ ਪਟੜੀਆਂ ਜਾਮ ਕਰਨ ‘ਚ ਜੁੱਟ ਗਏ ਹਨ। ਅੰਮ੍ਰਿਤਸਰ ਵਿੱਚ ਕਿਸਾਨਾਂ ਵੱਲੋਂ ਅਨੋਖੇ ਢੰਗ ਨਾਲ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਦਿੱਤਾ ਗਿਆ। ਰੇਲ ਟਰੈਕ ਮੱਲ ਕੇ ਬੈਠੇ ਕਿਸਾਨਾਂ ਨੇ ਕਮੀਜ਼ਾਂ ਉਤਾਰ ਕੇ ਰੋਸ ਪ੍ਰਦਰਸ਼ਨ ਕੀਤਾ।

ਅਜਿਹਾ ਅਨੋਖਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਾਲੇ ਬਿੱਲ ਲਿਆ ਕੇ ਸਾਨੂੰ ਨੰਗੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸੁੱਤੀ ਹੋਈ ਸਰਕਾਰ ਸਾਨੂੰ ਜਗਾਉਣ ਲਈ ਸਾਨੂੰ ਕੱਪੜੇ ਉਤਾਰ ਕੇ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।

ਕਿਸਾਨਾਂ ਵੱਲੋਂ 24 ਸਤੰਬਰ ਨੂੰ ਰੇਲ ਰੋਕੋ ਅੰਦੋਲਨ ਐਲਾਨਿਆ ਗਿਆ ਸੀ, ਜੋ ਪਹਿਲਾਂ 26 ਸਤੰਬਰ ਤੱਕ ਚੱਲਣਾ ਸੀ। ਬੀਤੇ ਦਿਨੀਂ ਪੰਜਾਬ ਬੰਦ ਦੌਰਾਨ ਕੇਂਦਰ ਸਰਕਾਰ ‘ਤੇ ਕੋਈ ਅਸਰ ਨਾ ਹੁੰਦਾ ਹੋਇਆ ਦੇਖ, ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਨੂੰ ਵਧਾ ਦਿੱਤਾ ਸੀ। ਕਿਸਾਨਾਂ ਦਾ ਹੁਣ ਰੇਲ ਰੋਕੋ ਅੰਦੋਲਨ 29 ਸਤੰਬਰ ਤੱਕ ਜਾਰੀ ਰਹੇਗਾ।

Share this Article
Leave a comment